HomePunjabi NewsLiberal Breakingਬ੍ਰੇਕਿੰਗ: ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਦਾ ਮੁਹਾਲੀ ਹਵਾਈ ਅੱਡੇ ’ਤੇ ਪਤਵੰਤਿਆਂ ਵੱਲੋਂ...

ਬ੍ਰੇਕਿੰਗ: ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਦਾ ਮੁਹਾਲੀ ਹਵਾਈ ਅੱਡੇ ’ਤੇ ਪਤਵੰਤਿਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ

ਮੁਹਾਲੀ: ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਦਾ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹੋਰ ਪਤਵੰਤਿਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਦੌਰੇ ਦੌਰਾਨ ਉਹ ਪੰਜਾਬ ਯੂਨੀਵਰਸਿਟੀ ਵਿਖੇ ਐਡਵਾਂਸਡ ਇੰਸਟਰੂਮੈਂਟੇਸ਼ਨ ਫੈਸਿਲਿਟੀ ਅਤੇ ਪੰਜਾਬ ਯੂਨੀਵਰਸਿਟੀ ਟੈੱਕ ਇਨੋਵੇਸ਼ਨ ਫੋਰਮ ਦਾ ਉਦਘਾਟਨ ਕਰਨਗੇ। ਇਸ ਨਾਲ ਯੂਨੀਵਰਸਿਟੀ ਦੀ ਖੋਜ, ਨਵੀਨਤਾ ਅਤੇ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਹੈ।

RELATED ARTICLES

Most Popular

Recent Comments