ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਬੱਚਿਆਂ ਦਾ ਭਵਿੱਖ ਸੁਧਾਰਨਾ ਚਾਹੁੰਦੇ ਹਨ, ਤਾਂ ਸੂਬੇ ਵਿੱਚ ਮੁੜ ਅਕਾਲੀ ਸਰਕਾਰ ਲਿਆਉਣ। ਬਾਦਲ ਨੇ ਦੋਸ਼ ਲਾਇਆ ਕਿ ਦਿੱਲੀ ਅਧਾਰਿਤ ਪਾਰਟੀਆਂ ਨੇ ਮਿਲ ਕੇ ਪੰਜਾਬ ਦੀ ਖੇਤਰੀ ਪਾਰਟੀ ਅਕਾਲੀ ਦਲ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਵਲ ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਦੀ ਰਾਖੀ ਕਰ ਸਕਦਾ ਹੈ।
“ਬੱਚਿਆਂ ਦੇ ਭਵਿੱਖ ਲਈ ਅਕਾਲੀ ਸਰਕਾਰ ਲਿਆਓ”: ਸੁਖਬੀਰ ਬਾਦਲ ਦਾ ਲੋਕਾਂ ਨੂੰ ਸੱਦਾ
RELATED ARTICLES


