More
    HomePunjabi NewsBSF ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

    BSF ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

    ਪਠਾਨਕੋਟ ਨੇੜੇ ਬਾਰਡਰ ਟੱਪਣ ਦੀ ਕਰ ਰਿਹਾ ਸੀ ਕੋਸ਼ਿਸ਼

    ਪਠਾਨਕੋਟ/ਬਿਊਰੋ ਨਿਊਜ਼ : ਪਠਾਨਕੋਟ ਵਿਚ ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਬਾਰਡਰ ਸਕਿਉਰਿਟੀ ਫੋਰਸ ਦੇ ਜਵਾਨਾਂ ਨੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਮੁਕਾਇਆ ਹੈ। ਦੱਸਿਆ ਗਿਆ ਕਿ ਪਾਕਿਸਤਾਨੀ ਘੁਸਪੈਠੀਆ ਤਾਸ਼ਪਤਨ ਬਾਰਡਰ ਪੋਸਟ ਦੇ ਨੇੜੇ ਭਾਰਤ ਵਾਲੇ ਪਾਸੇ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੀਐਸਐਫ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਰੋਪੀ ਭਾਰਤੀ ਸਰਹੱਦ ਦੇ ਅੰਦਰ ਦਾਖਲ ਹੋ ਚੁੱਕਾ ਸੀ।

    ਇਸਦੇ ਚੱਲਦਿਆਂ ਬੀਐਸਐਫ ਦੇ ਜਵਾਨਾਂ ਨੇ ਘੁਸਪੈਠੀਏ ਨੂੰ ਲਲਕਾਰਿਆ, ਪਰ ਉਹ ਅੱਗੇ ਵਧਦਾ ਗਿਆ। ਇਸ ਨੂੰ ਦੇਖਦਿਆਂ ਜਵਾਨਾਂ ਨੇ ਫਾਇਰਿੰਗ ਕਰ ਦਿੱਤੀ ਤਾਂ ਇਹ ਘੁਸਪੈਠੀਆ ਮਾਰਿਆ ਗਿਆ। ਬੀਐਸਐਫ ਦੇ ਬੁਲਾਰੇ ਨੇ ਕਿਹਾ ਕਿ ਘੁਸਪੈਠ ਦੀ ਇਸ ਘਟਨਾ ਬਾਰੇ ਪਾਕਿਸਤਾਨੀ ਰੇਂਜਰਾਂ ਕੋਲ ਵੀ ਸਖਤ ਵਿਰੋਧ ਦਰਜ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਐਸਐਫ ਦੇ ਜਵਾਨ ਪੰਜਾਬ ਵਿਚ ਭਾਰਤ-ਪਾਕਿਸਤਾਨ ਦੀ 553 ਕਿਲੋਮੀਟਰ ਲੰਮੀ ਕੌਮਾਂਤਰੀ ਸਰਹੱਦ ਦੀ ਰਾਖੀ ਕਰਦੇ ਹਨ।

    RELATED ARTICLES

    Most Popular

    Recent Comments