ਨਗਰ ਨਿਗਮ ਦੇ ਕਰਮਚਾਰੀਆਂ ਨਾਲ ਮਿਲ ਕੇ ਕੀਤੀ ਸਫਾਈ
ਜਲੰਧਰ/ਬਿਊਰੋ ਨਿਊਜ਼ : ਤਿਉਹਾਰੀ ਸੀਜਨ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਸਵੱਛਤਾ ਮੁਹਿੰਮ ਪੰਜਾਬ ਨੂੰ ਉਤਸ਼ਾਹਿਤ ਕਰਨ ਲਈ ਕੈਬਨਿਟ ਮੰਤਰੀ ਡਾ. ਰਵਜੋਤ ਜਲੰਧਰ ਪਹੁੰਚੇ। ਉਨ੍ਹਾਂ ਇਥੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨਾਲ ਮਿਲ ਕੇ ਸੜਕਾਂ ਦੀ ਸਫਾਈ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਨੇ ਕਿਹਾ ਕਿ ਦੀਵਾਲੀ ਸਮੇਤ ਕਈ ਪਵਿੱਤਰ ਤਿਉਹਾਰਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਹ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸੂਬੇ ਦੇ ਮੰਤਰੀ ਖੁਦ ਸੜਕਾਂ ’ਤੇ ਉਤਰ ਕੇ ਸੜਕਾਂ ਦੀ ਸਫਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਅੰਦਰ ਸਵੱਛ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕਿ 24 ਅਕਤੂਬਰ ਤੋਂ ਸ਼ੁਰੂ ਹੋ ਕੇ 7 ਨਵੰਬਰ ਤੱਕ ਚੱਲੇਗੀ।