ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਲੀ ਵਿਖੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦਿੱਲੀ ਵਿਖੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਖਾਸ ਕਰਕੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਮੁੱਦੇ ਉਠਾਏ। ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਖੇਤਰ ਬੱਲਦਵਾਲ ਤੱਕ ਰੇਲਵੇ ਲਾਈਨ ਦੇ ਵਿਸਥਾਰ ਦੀ ਮੰਗ ਕੀਤੀ ਹੈ।