HomePunjabi Newsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ

ਆਪਣੇ ਅੰਮਿ੍ਰਤਸਰ ਦੌਰੇ ਨੂੰ ਸਿਰਸਾ ਨੇ ਦੱਸਿਆ ਗੈਰ ਸਿਆਸੀ

ਅੰਮਿ੍ਤਸਰ/ਬਿਊਰੋ ਨਿਊਜ਼ : ਦਿੱਲੀ ’ਚ ਨਵੀਂ ਬਣੀ ਭਾਜਪਾ ਸਰਕਾਰ ’ਚ ਸ਼ਾਮਲ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਟੇਕਿਆ। ਉਨ੍ਹਾਂ ਗੁਰੂ ਘਰ ਦਾ ਆਸ਼ੀਰਵਾਦ ਲਿਆ ਹੈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸਿਰਸਾ ਨੇ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ।

ਸਿਰਸਾ ਨੇ ਆਪਣੇ ਇਸ ਦੌਰੇ ਨੂੰ ਗੈਰਸਿਆਸੀ ਦੱਸਦਿਆਂ ਕਿਹਾ ਕਿ ਉਹ ਗੁਰੂ ਘਰ ਤੋਂ ਅਸ਼ੀਰਵਾਦ ਲੈਣ ਅਤੇ ਸ਼ੁਕਰਾਨਾ ਕਰਨ ਆਏ ਹਨ। ਉਨ੍ਹਾਂ ਨਾਲ ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਮਨਜੀਤ ਸਿੰਘ ਭੋਮਾ ਅਜੇ ਬੀਰਪਾਲ ਸਿੰਘ ਰੰਧਾਵਾ ਤੇ ਹੋਰ ਵੀ ਸਨ, ਜਿਨ੍ਹਾਂ ਨੇ ਸ੍ਰੀ ਸਿਰਸਾ ਨੂੰ ਸਰੋਪਾ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਅੰਮਿ੍ਰਤਸਰ ਸਥਿਤ ਦੁਰਗਿਆਣਾ ਮੰਦਿਰ ਵੀ ਗਏ ਜਿੱਥੇ ਉਨ੍ਹਾਂ ਮੱਥਾ ਟੇਕਿਆ।

RELATED ARTICLES

Most Popular

Recent Comments