ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਇੱਕ ਵਾਰ ਫਿਰ ਕਿਸਾਨਾਂ ਨੇ ਕੀਤਾ ਵਿਰੋਧ

ਕਿਸਾਨ ਅੰਦੋਲਨ ਕਰਕੇ ਸਬ ਕਿਸਾਨ ਰਾਜਸੀ ਆਗੂਆਂ ਨੂੰ ਨਿਸ਼ਾਨੇ ਤੇ ਲੈ ਰਹੇ ਹਨ । ਖਾਸ ਤੌਰ ਤੇ ਭਾਜਪਾ ਆਗੂਆਂ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਰ ਦਿੱਲੀ ਦੀਆਂ ਸਰਹੱਦਾਂ ‘ ਤੇ ਡਟੇ ਹੋਏ ਹਨ ਅਤੇ ਹੁਕਮਰਾਨਾਂ ਨੂੰ ਲਾਹਨਤਾਂ ਪਾ ਰਹੇ ਹਨ। ਉੱਥੇ ਹੀ ਪੰਜਾਬ ਦੇ ਕਿਸਾਨ ਵੀ ਖੇਤੀ ਕਾਨੂੰਨਾਂ ਖਿਲਾਫ ਆਪਣਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤੇ ਸਿਆਸੀ ਆਗੂਆਂ ਨੂੰ ਲਾਹਨਤਾਂ ਪਾ ਰਹੇ ਹਨ। ਜਿਸ ਦੇ ਤਹਿਤ ਨਾਭਾ ‘ ਚ ਕਿਸਾਨਾਂ ਨੇ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਕੀਤਾ ਤੇ ਉਨ੍ਹਾਂ ਨੂੰ ਜੰਮ ਕੇ ਲਾਹਨਤਾਂ ਪਾਈਆਂ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਸਾਧੂ ਸਿੰਘ ਧਰਮਸੋਤ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਦੱਸ ਦੇਈਏ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਦੀ ਸਬ ਤਹਿਸੀਲ ਭਾਦਸੋਂ ਵਿਖੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਭਾਦਸੋਂ ਪੁੱਜੇ ਸੀ। ਕਿਸਾਨਾਂ ਦਾ ਕਹਿਣਾ ਸਰਕਾਰ ਤੋਂ ਸਵਾਲ ਪੁੱਛਣਾ ਉਨ੍ਹਾਂ ਦਾ ਹੱਕ ਜਦੋਂ ਤੱਕ ਸਵਾਲਾਂ ਦਾ ਜਵਾਬ ਸੁਣਨ ਨਹੀਂ ਮਿਲਦਾ ਉਹ ਆਪਣਾ ਵਿਰੋਧ ਜਾਰੀ ਰੱਖਣਗੇ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ 28 ਜੂਨ ਨੂੰ ਅਸੀਂ ਕੈਬਨਿਟ ਮੰਤਰੀ ਧਰਮਸੋਤ ਦਾ ਵਿਰੋਧ ਕੀਤਾ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਸਾਡੀ ਕਿਸਾਨ ਬੀਬੀ ਦਾ ਅਪਮਾਨ ਕੀਤਾ ਸੀ। ਧਰਮਸੋਤ ਨੇ ਉਸ ਨਾਲ ਬਦਸਲੂਕੀ ਕਰਦਿਆਂ ਕਿਹਾ ਕਿ ਉਹ ਮਜ਼ਦੂਰ ਹੈ ਅਤੇ ਕਿਸਾਨ ਵੀ ਨਹੀਂ। ਇਸੇ ਕਾਰਨ ਨਾਭਾ ਵਿੱਚ ਉਨ੍ਹਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਧਰਮਸੋਤ ਕਿਸਾਨ ਜਨਤਕ ਤੌਰ ‘ ਤੇ ਬੀਬੀ ਤੋਂ ਮੁਆਫੀ ਨਹੀਂ ਮੰਗਦੇ।


ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਚਹਿਲ ਵਿਖੇ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂਆਂ ‘ ਤੇ ਗਲਤ ਸ਼ਬਦਾਵਲੀ ਵਰਤਣ ਦਾ ਇਲਜਾਮ ਲੱਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਹੋਰ ਵਧ ਗਿਆ। ਕਿਸਾਨਾਂ ਦਾ ਗੁੱਸਾ ਦਿਨੋ ਦਿਨ ਵਧਦਾ ਜਾ ਰਿਹਾ ਹੈ । ਇਸ ਦੇ ਚਲਦੇ ਆਉਣ ਵਾਲਿਆ ਚੋਣਾਂ ਚ ਵੀ ਭਾਜਪਾ ਨੂੰ ਨੁਕਸਾਨ ਉਠਾਉਣਾ ਪੈ ਸਕਦਾ ਹੈ।

MUST READ