HomePunjabi NewsLiberal Breakingਕਨੇਡਾ ਨੇ ਭਾਰਤ ਦਾ ਨਾਮ ਦੁਸ਼ਮਣ ਦੇਸ਼ਾਂ ਦੀ ਸੂਚੀ ਵਿਚ ਪਾਇਆ

ਕਨੇਡਾ ਨੇ ਭਾਰਤ ਦਾ ਨਾਮ ਦੁਸ਼ਮਣ ਦੇਸ਼ਾਂ ਦੀ ਸੂਚੀ ਵਿਚ ਪਾਇਆ

ਬਿਊਰੋ ਨਿਉਜ਼: ਕੈਨੇਡਾ ਦੀ ਖੁਫੀਆ ਏਜੰਸੀ ਕਮਿਊਨੀਕੇਸ਼ਨ ਸੁਰੱਖਿਆ ਸਥਾਪਨਾ (ਸੀ.ਐੱਸ.ਈ.) ਨੇ ਭਾਰਤ ਨੂੰ ਉਹਨਾਂ ਦੇਸ਼ਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ, ਜੋ ਕੈਨੇਡਾ ਲਈ ਸੰਭਾਵਿਤ ਖ਼ਤਰਾ ਬਣ ਸਕਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ, ਇਹ ਪਹਿਲੀ ਵਾਰ ਹੈ ਜਦੋਂ ਭਾਰਤ ਦਾ ਨਾਂ ਕੈਨੇਡਾ ਸਰਕਾਰ ਦੀ ਇਸ ਸੂਚੀ ਵਿੱਚ ਸ਼ਾਮਿਲ ਹੋਇਆ ਹੈ। 31 ਅਕਤੂਬਰ ਨੂੰ ਜਾਰੀ ਕੀਤੀ ਇਸ ਰਿਪੋਰਟ ਵਿੱਚ ਕੈਨੇਡਾ ਦੇ ਸਾਈਬਰ ਵਿਭਾਗ ਨੇ ਉਹਨਾਂ ਮੁਲਕਾਂ ਦਾ ਜ਼ਿਕਰ ਕੀਤਾ ਹੈ ਜੋ 2025-26 ਵਿੱਚ ਸੁਰੱਖਿਆ ਲਈ ਚੁਣੌਤੀ ਪੇਸ਼ ਕਰ ਸਕਦੇ ਹਨ।

ਇਸ ਸੂਚੀ ਵਿੱਚ ਚੀਨ, ਰੂਸ, ਈਰਾਨ ਅਤੇ ਉੱਤਰੀ ਕੋਰੀਆ ਤੋਂ ਬਾਅਦ ਭਾਰਤ ਪੰਜਵੇਂ ਸਥਾਨ ‘ਤੇ ਹੈ। ਇਹ ਸੂਚੀ ਕੈਨੇਡਾ ਸਰਕਾਰ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਹੈ। ਇਸ ਨਾਲ ਕੈਨੇਡਾ ਅਤੇ ਭਾਰਤ ਦੇ ਰਿਸ਼ਤਿਆਂ ਵਿੱਚ ਹੋਰ ਤਣਾਅ ਆ ਸਕਦਾ ਹੈ।

RELATED ARTICLES

Most Popular

Recent Comments