75 ਵੇ ਆਜ਼ਾਦੀ ਦਿਵਸ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਹਿਰਾਇਆ ਤਿਰੰਗਾ, ਸੂਬਾ ਵਾਸੀਆਂ ਨੂੰ ਦਿੱਤੀਆਂ ਮੁਬਾਰਕਾਂ

ਅਮ੍ਰਿਤਸਰ : 75ਵੇਂ ਆਜ਼ਾਦੀ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਕਾਲੇਪਾਣੀ ਦੇ ਸ਼ਹੀਦਾਂ ਦੀ ਯਾਦ ‘ਚ ਪੰਜਾਬ ਵਿਚ ਯਾਦਗਾਰ ਬਣੇਗੀ।

ਉਹਨਾਂ ਕਿਹਾ ਕਿ ਪਾਕਿਸਤਾਨ ਪੰਜਾਬ ਵਿਚ ਗੜਬੜ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਵਿਚ ਗੈਂਗਸਟਰਾਂ ਦਾ ਖ਼ਾਤਮਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਦੋ ਹਜ਼ਾਰ ਇਕ ਸੌ ਪੱਚੀ ਕਿੱਲੋਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਹਨਾਂ ਸੂਬਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ।

MUST READ