More
    HomePunjabi Newsਕੈਪਟਨ ਅਮਰਿੰਦਰ ਸਿੰਘ ਮੁੜ ਸਿਆਸਤ ’ਚ ਹੋਏ ਸਰਗਰਮ

    ਕੈਪਟਨ ਅਮਰਿੰਦਰ ਸਿੰਘ ਮੁੜ ਸਿਆਸਤ ’ਚ ਹੋਏ ਸਰਗਰਮ

    ਖੰਨਾ ਦੀ ਦਾਣਾ ਮੰਡੀ ਦਾ ਜਾਇਜ਼ਾ ਲੈਣ ਪਹੁੰਚ ਗਏ ਕੈਪਟਨ ਅਮਰਿੰਦਰ

    ਖੰਨਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰੀਬ 3 ਸਾਲਾਂ ਬਾਅਦ ਸੂਬੇ ਦੀ ਸਿਆਸਤ ਵਿਚ ਮੁੜ ਸਰਗਰਮ ਹੋ ਗਏ ਹਨ। ਅੱਜ ਸ਼ੁੱਕਰਵਾਰ ਨੂੰ ਉਹ ਖੰਨਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿਚ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਹੁੰਚ ਗਏ। ਕੈਪਟਨ ਅਮਰਿੰਦਰ ਦੇ ਨਾਲ ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ ਅਤੇ ਜੈ ਇੰਦਰ ਕੌਰ ਵੀ ਮੌਜੂਦ ਰਹੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ, ਮਿੱਲਰਾਂ ਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਲੈ ਕੇ ਕੇਂਦਰ ਸਰਕਾਰ ਕੋਲ ਜਾਣਗੇ ਤੇ ਜੋ ਵੀ ਮਸਲਾ ਹੈ, ਉਸ ਨੂੰ ਹੱਲ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ।

    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ ਅਤੇ ਪੀਐਮ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਾਰੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

    RELATED ARTICLES

    Most Popular

    Recent Comments