ਸਿਹਤ ਠੀਕ ਨਾ ਹੋਣ ਦਾ ਦਿੱਤਾ ਗਿਆ ਹਵਾਲਾ
ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਅੰਦਰ ਮਜ਼ਬੂਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਦਿਨਾ ਦੌਰੇ ’ਤੇ ਪੰਜਾਬ ਆ ਰਹੇ ਹਨ। ਆਪਣੇ ਦੌਰੇ ਦੇ ਪਹਿਲੇ ਦਿਨ ਉਹ ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਪੋਲੋ ਗਰਾਊਂਡ ਵਿਖੇ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ।
ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਨੀਤ ਕੌਰ ਦੇ ਪਤੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਰੈਲੀ ਵਿਚ ਸ਼ਾਮਲ ਨਹੀਂ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਹੋਣ ਕਰਕੇ ਹਸਪਤਾਲ ਵਿਚ ਦਾਖਲ ਸਨ। ਭਾਵੇਂ ਹਸਪਤਾਲ ਤੋਂ ਅਮਰਿੰਦਰ ਸਿੰਘ ਨੂੰ ਛੁੱਟੀ ਮਿਲ ਚੁੱਕੀ ਹੈ ਪ੍ਰੰਤੂ ਸਿਹਤ ਪੂਰੀ ਤਰ੍ਹਾਂ ਠੀਕ ਨਾ ਹੋਣ ਕਾਰਨ ਉਹ ਰੈਲੀ ਵਿਚ ਸ਼ਾਮਲ ਨਹੀਂ ਹੋਣਗੇ। ਇਸ ਤੋਂ ਪਹਿਲਾਂ ਜਦੋਂ ਪ੍ਰਨੀਤ ਕੌਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਉਥੇ ਮੌਜੂਦ ਨਹੀਂ ਸਨ।