More
    HomePunjabi Newsਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਅਮਰਜੀਤ ਕੌਰ ਮੁੜ ਕਾਂਗਰਸ ’ਚ ਸ਼ਾਮਲ

    ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਅਮਰਜੀਤ ਕੌਰ ਮੁੜ ਕਾਂਗਰਸ ’ਚ ਸ਼ਾਮਲ

    ਅਮਰਜੀਤ ਕੌਰ ਪਟਿਆਲਾ ਤੋਂ ਦੋ ਵਾਰ ਰਹਿ ਚੁੱਕੇ ਹਨ ਸੰਸਦ ਮੈਂਬਰ  

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਅਮਰਜੀਤ ਕੌਰ ਮੁੜ ਕਾਂਗਰਸ ’ਚ ਸ਼ਾਮਲ ਹੋ ਗਈ ਹੈ। ਇਸ ਮੌਕੇ ਅਮਰਜੀਤ ਕੌਰ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਂ ਆਪਣੇ ਪਰਿਵਾਰ ਕੋਲ ਦੁਬਾਰਾ ਵਾਪਸ ਆ ਰਹੀ ਹਾਂ। ਉਨ੍ਹਾਂ ਕਿਹਾ ਕਿ ਬੇਸ਼ੱਕ ਸਾਨੂੰ ਕਿਸੇ ਨਾ ਕਿਸੇ ਕਾਰਨ ਕਰਕੇ ਕਾਂਗਰਸ ਪਾਰਟੀ ਛੱਡਣੀ ਪਈ ਸੀ, ਪਰ ਸਾਡਾ ਦਿਲ ਕਾਂਗਰਸ ਨਾਲ ਹੀ ਸੀ ਅਤੇ ਅਸੀਂ ਬਚਪਨ ਤੋਂ ਹੀ ਕਾਂਗਰਸ ਵਿੱਚ ਰਹੇ ਹਾਂ।

    ਅਮਰਜੀਤ ਕੌਰ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਨੇ ਸਾਨੂੰ ਜੋ ਉਮੀਦਵਾਰ ਦਿੱਤਾ ਹੈ, ਉਹ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਡਾ. ਧਰਮਵੀਰ ਗਾਂਧੀ ਵਰਗਾ ਇਮਾਨਦਾਰ ਵਿਅਕਤੀ ਪਟਿਆਲਾ ਤੋਂ ਚੋਣ ਮੈਦਾਨ ਵਿੱਚ ਹੈ। ਧਿਆਨ ਰਹੇ ਕਿ ਅਮਰਜੀਤ ਕੌਰ ਦੋ ਵਾਰ ਪਟਿਆਲਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਤੇ ਹਰੀਸ਼ ਚੌਧਰੀ ਦੀ ਮੌਜੂਦਗੀ ਵਿਚ ਮੁੜ ਕਾਂਗਰਸ ਵਿਚ ਸ਼ਾਮਲ ਹੋਏ ਹਨ।

    ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ ਅਤੇ ਅੱਜ ਕੱਲ੍ਹ ਉਹ ਭਾਜਪਾ ਵਿਚ ਹਨ ਅਤੇ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਵੀ ਇਸ ਵਾਰ ਭਾਜਪਾ ਵਲੋਂ ਪਟਿਆਲਾ ਤੋਂ ਚੋਣ ਲੜ ਰਹੇ ਹਨ।    

    RELATED ARTICLES

    Most Popular

    Recent Comments