ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤਾ ਧੋਖਾ ਨਾ ਦਿੱਤੀ ਕੋਈ ਨੌਕਰੀ ਨਾ ਹੀ ਰੁਜ਼ਗਾਰ : ਆਮ ਆਦਮੀ ਪਾਰਟੀ
ਕਾਂਗਰਸ ਪਾਰਟੀ ਵਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੇਸ਼ੁਮਾਰ ਵਾਅਦੇ ਕੀਤੇ ਗਏ ਸੀ। ਪਰ ਇਹਨਾਂ ਵਾਅਦਿਆਂ ਚੋ ਬਹੁਤ ਘੱਟ ਹੀ ਹੋਣਗੇ ਜੋ ਪੂਰੇ ਹੋਏ ਹੋਣ। ਇਸ ਕਰਕੇ ਹੁਣ ਕਾਂਗਰਸ ਪਾਰਟੀ ਪ੍ਰਤੀ ਲੋਕਾਂ ਚ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਇਹਨਾਂ ਵਾਅਦਿਆਂ ਵਿੱਚੋਂ ਇੱਕ ਅਹਿਮ ਵਾਅਦਾ ਘਰ-ਘਰ ਨੌਕਰੀ ਅਤੇ ਬੇਰੁਜ਼ਗਾਰੀ ਕੀਤਾ ਸੀ। ਜਿਸ ਤਰ੍ਹਾਂ ਬਾਕੀ ਵਾਅਦੇ ਪੂਰੇ ਨਹੀਂ ਹੋਏ ਉਸੇ ਤਰ੍ਹਾਂ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਵੀ ਪੂਰੀ ਤਰ੍ਹਾਂ ਝੂਠਾ ਸਾਬਤ ਹੋਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆ ਵੱਲੋਂ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਰਾਜਾਸਾਂਸੀ ਵਿਖੇ ਹਲਕਾ ਰਾਜਾਸਾਂਸੀ ਦੇ ਵਰਕਰਾਂ ਨਾਲ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਹਨਾਂ ਕਿਹਾ ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅਤੇ ਚਾਰ ਸਾਲ ਤੋਂ ਉਪਰ ਦਾ ਸਮਾਂ ਬਤੀਤ ਹੋਣ ‘ਤੇ ਵੀ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਦਿੱਤਾ ਗਿਆ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ‘ਕੈਪਟਨ ਨੇ ਸੌਂਹ ਤਾਂ ਘਰ-ਘਰ ਨੌਕਰੀਆਂ ਦੇਣ ਦੀ ਖਾਦੀ ਸੀ ਪਰ ਉਨ੍ਹਾਂ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਕਾਰਨ ਹਰੇਕ ਮਹਿਕਮਾਂ ਸੜਕਾਂ ‘ਤੇ ਧਰਨੇ ਦੇ ਰਿਹਾ ਹੈ ਤੇ ਨੌਜਵਾਨ ਨਸ਼ਿਆ ਦੀ ਦਲ-ਦਲ ‘ਚ ਫੱਸਦੇ ਜਾ ਰਹੇ ਹਨ।
ਉਹਨਾਂ ਕਿਹਾ ਬੇਰੁਜ਼ਗਾਰੀ ਹੋਣ ਕਾਰਨ ਹੀ ਸੂਬੇ ਅੰਦਰ ਨਸ਼ਿਆਂ ਦਾ ਧੰਦਾ ਚੱਲ ਰਿਹਾ ਹੈ। ਸੂਬੇ ਵਿੱਚ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਸੂਬੇ ਅੰਦਰ ਪੜੇ ਲਿਖੇ ਨੌਜਵਾਨਾਂ ਨੂੰ ਕੋਈ ਰੁਜ਼ਗਾਰ ਨਹੀਂ ਮਿਲ ਰਿਹਾ ਅਤੇ ਨਾ ਹੀ ਬੇਰੁਜ਼ਗਾਰੀ ਭੱਤਾ ਮਿਲਿਆ, ਇਹ ਸਬ ਕਾਂਗਰਸ ਪਾਰਟੀ ਦੀਆਂ ਗਲਤ ਨੀਤੀਆਂ ਦਾ ਨਤੀਜਾ ਹੈ ।
ਦੱਸਣਯੋਗ ਹੈ ਕਿ ਖੁਦ ਪੰਜਾਬ ਕਾਂਗਰਸ ਦੇ ਨਵੇ ਬਣੇ ਪ੍ਰਧਾਨ ਨਵਜੋਤ ਸਿੱਧੂ ਵੀ ਆਪਣੀ ਪਾਰਟੀ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕ ਰਹੇ ਹਨ। ਅਜਿਹੇ ਚ ਬਾਕੀ ਪਾਰਟੀਆਂ ਅਤੇ ਲੋਕਾਂ ਦਾ ਕਾਂਗਰਸ ਨੂੰ ਸਵਾਲ ਕਰਨਾ ਲਾਜ਼ਮੀ ਹੈ।