ਪੰਜਾਬ ‘ਚ ਪ੍ਰਸ਼ਾਂਤ ਕਿਸ਼ੋਰ ਦੇ ਟਿਕਟ ਕੱਟਣ ਦੀ ਗੱਲ ‘ਤੇ ਕੈਪਟਨ ਦਾ ਤਲਖ਼ ਬਿਆਨ

ਪੰਜਾਬੀ ਡੈਸਕ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਚੋਣਾਂ ਵਿੱਚ ਪੰਜਾਬ ‘ਚ ਕਾਂਗਰਸ ਪਾਰਟੀ ਦੇ ਟਿਕਟਾਂ ਦੀ ਵੰਡ ਦੀਆਂ ਕਈ ਅਟਕਲਾਂ ਨੂੰ ਖਤਮ ਕਰਦਿਆਂ ਇੱਕ ਸਪੱਸ਼ਟੀਕਰਨ ਦਿੱਤਾ ਗਿਆ। ਕੈਪਟਨ ਨੇ ਸਾਰੀਆਂ ਮੀਡੀਆ ਰਿਪੋਰਟਾਂ ਨੂੰ ਖਾਰਜ ਕਰਦਿਆਂ ਕਿਹਾ ਕਿ, ਪ੍ਰਸ਼ਾਂਤ ਕਿਸ਼ੋਰ ਦੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀਆਂ ਟਿਕਟਾਂ ਨੂੰ ਅੰਤਮ ਰੂਪ ਦੇਣ ਵਿੱਚ ਕੋਈ ਭੂਮਿਕਾ ਨਹੀਂ ਹੈ।

Chief Minister Captain Amarinder Singh says remarks on farm laws taken out  of context

ਮੁੱਖ ਮੰਤਰੀ ਨੇ ਪੰਜਾਬ ਕਾਂਗਰਸ ਵਿੱਚ ਆਪਣੇ ਨਵੇਂ ਨਿਯੁਕਤ ਕੀਤੇ ਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਟਿਕਟਾਂ ਬਾਰੇ ਫ਼ੈਸਲੇ ‘ਤੇ ਨਾਰਾਜ਼ਗੀ ਦੀਆਂ ਖਬਰਾਂ ਦੇ ਵਿਚਕਾਰ ਕਿਹਾ ਕਿ, ‘ਇਸ ਗੱਲ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ’। ਕਿਸ਼ੋਰ ਨੇ ਇਸ ਮਾਮਲੇ ‘ਚ ਕੋਈ ਗੱਲ ਨਹੀਂ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ, ਕਾਂਗਰਸ ਨੇ ਟਿਕਟਾਂ ਦੀ ਵੰਡ ਲਈ ਮਾਪਦੰਡ ਅਤੇ ਪੈਟਰਨ ਤੈਅ ਕੀਤੇ ਹਨ, ਕਿਸੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਾਈ ਕਮਾਨ ਦੁਆਰਾ ਬਣਾਈ ਗਈ ਇੱਕ ਰਾਜ ਚੋਣ ਕਮੇਟੀ, ਜੋ ਸਾਰੇ ਨਾਵਾਂ ਨੂੰ ਮੰਨਦੀ ਹੈ ਅਤੇ ਅੰਤਮ ਉਮੀਦਵਾਰਾਂ ਬਾਰੇ ਫੈਸਲਾ ਲੈਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ, ਸ਼ਾਰਟ ਲਿਸਟ ਕੀਤੇ ਗਏ ਨਾਮ ਜਾਂਚ ਲਈ ਸਕਰੀਨਿੰਗ ਕਮੇਟੀ ਨੂੰ ਭੇਜੇ ਜਾਂਦੇ ਹਨ, ਜਿਸ ਵਿਚ ਕਾਂਗਰਸ ਪ੍ਰਧਾਨ ਸਮੇਤ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਸ਼ਾਮਲ ਹੁੰਦੀ ਹੈ, ਉਸ ਤੋਂ ਬਾਅਦ ਹੀ ਅੰਤਮ ਫੈਸਲਾ ਕੇਂਦਰੀ ਚੋਣ ਕਮੇਟੀ ਲੈਂਦੀ ਹੈ, ਜਿਸ ‘ਚ ਕਿਸੇ ਵੀ ਵਿਅਕਤੀ ਦੀ ਕੋਈ ਭੂਮਿਕਾ ਨਹੀਂ ਹੁੰਦੀ ਹੈ।

A Forensic Examination Of Prashant Kishor's 'Agar Vote Hai'

ਜਿਕਰਯੋਗ ਹੈ ਕਿ, ਪੰਜਾਬ ‘ਚ 2022 ਦੇ ਵਿਧਾਨਸਭਾ ਚੋਣਾਂ ਦੀ ਤਿਆਰੀਆਂ ‘ਚ ਕਾਂਗਰਸ ਪਾਰਟੀ ‘ਚ ਹਲਚਲ ਸ਼ੁਰੂ ਹੋਣ ਦੇ ਕਿਆਸ ਲਾਏ ਜਾ ਰਹੇ ਹਨ। ਅਜਿਹੀਆਂ ਖ਼ਬਰਾਂ ਆ ਰਹੀਆਂ ਹਨ, ਜਿਸ ‘ਚ ਸੂਤਰਾਂ ਅਨੁਸਾਰ ਪ੍ਰਸ਼ਾਂਤ ਕਿਸ਼ੋਰ ਦੇ ਕਾਰਨ ਪੰਜਾਬ ਦੇ ਕਈ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ। ਇਕ ਮੀਡੀਆ ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ, ਪ੍ਰਸ਼ਾਂਤ ਕਿਸ਼ੋਰ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘੱਟੋ ਘੱਟ 30 ਕਾਂਗਰਸੀ ਵਿਧਾਇਕਾਂ ਨੂੰ ਬਦਲਣ ਅਤੇ ਮੌਜੂਦਾ ਹਲਕਿਆਂ ਤੋਂ ਦੂਜੇ ਹਲਕਿਆਂ ‘ਚ ਜਾਣ ਦੀ ਰਣਨੀਤੀ ਬਣਾਈ ਹੈ, ਜਿਸ ਦਾ ਪਾਰਟੀ ਹਾਈ ਕਮਾਂਡ ਨੇ ਸਖਤ ਵਿਰੋਧ ਕੀਤਾ ਅਤੇ ਕਰ ਰਿਹਾ ਹੈ। ਮੁੱਖ ਮੰਤਰੀ ਦੀ ਇਹ ਵਿਆਖਿਆ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਰੱਦ ਕਰਦਿਆਂ ਅੱਜ ਆਈ ਹੈ।

MUST READ