ਰਾਜਾ ਵੜਿੰਗ ਨੂੰ ਧਮਕੀ ਦੇਣ ਕਰਕੇ ਅੰਮ੍ਰਿਤਪਾਲ ਸਿੰਘ ਮਹਿਰੋ ਖਿਲਾਫ ਕੇਸ ਦਰਜ

ਭੜਕਾਊ ਸ਼ਬਦਾਵਲੀ ਵਰਤਣ ਕਾਰਨ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਧਮਕੀ ਦੇਣ ਵਾਲੇ ਖਿਲਾਫ਼ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਲੁਧਿਆਣਾ ਪੁਲਿਸ ਨੇ ਐਫਆਈਆਰ ਦਰਜ ਕਰਦਿਆਂ ਕਿਹਾ ਹੈ ਕਿ ਹਥਿਆਰਾਂ ਦੀ ਨੁਮਾਇਸ਼ ਕਰਨ ਜਾਂ ਫਿਰ ਨਫਰਤੀ ਭਾਸ਼ਣ ਦੇਣ ਵਾਲੇ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਪੁਲਿਸ ਨੇ ਸਖਤੀ ਵਰਤਦੇ ਹੋਏ ਅੰਮ੍ਰਿਤਪਾਲ ਸਿੰਘ ਮਹਿਰੋਂ ਉਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਧਮਕੀ ਦੇਣਾ ਤੇ ਨਫਰਤੀ ਭਾਸ਼ਣ ਦੇਣ ਦੇ ਇਲਜ਼ਾਮਾਂ ਤਹਿਤ ਮਾਮਲਾ ਦਰਜ ਕੀਤਾ ਹੈ।

MUST READ