More
    HomePunjabi Newsਪੰਜਾਬ ਵਿੱਚ ਕਈ ਟਰੈਵਲ ਏਜੰਟਾਂ ਖਿਲਾਫ ਕੇਸ ਦਰਜ

    ਪੰਜਾਬ ਵਿੱਚ ਕਈ ਟਰੈਵਲ ਏਜੰਟਾਂ ਖਿਲਾਫ ਕੇਸ ਦਰਜ

    ਧੋਖੇਬਾਜ਼ ਟਰੈਵਲ ਏਜੰਟਾਂ ਤੋਂ ਸਾਵਧਾਨ ਰਹਿਣ ਦੀ ਅਪੀਲ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਹੇਰਾਫੇਰੀਆਂ ਕਰਨ ਵਾਲੇ 25 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ ਕੀਤੇ ਹਨ। ਇਸਦੇ ਨਾਲ ਹੀ ਪੁਲਿਸ ਨੇ ਬਿਨਾਂ ਲਾਇਸੈਂਸ ਤੋਂ ਸੋਸ਼ਲ ਮੀਡੀਆ ’ਤੇ ਇਸ਼ਤਿਹਾਰਬਾਜ਼ੀ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ ਵਾਲਿਆਂ ਵਿਰੁੱਧ ਵੀ 20 ਕੇਸ ਦਰਜ ਕੀਤੇ ਹਨ। ਇਹ ਕਾਰਵਾਈ ਪੰਜਾਬ ਪੁਲਿਸ ਦੇ ਐੱਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਕੀਤੀ ਹੈ।

    ਪੁਲਿਸ ਨੇ ਲੁਧਿਆਣਾ ਦੇ 6, ਜਲੰਧਰ ਤੇ ਅੰਮਿ੍ਰਤਸਰ ਦੇ 5-5, ਹੁਸ਼ਿਆਰਪੁਰ ਦੇ ਤਿੰਨ, ਮੁਹਾਲੀ ਤੇ ਸੰਗਰੂਰ ਦੇ 2-2, ਪਟਿਆਲਾ ਅਤੇ ਕਪੂਰਥਲਾ ਦੇ ਇਕ-ਇਕ ਟਰੈਵਲ ਏਜੰਟ ਵਿਰੁੱਧ ਕੇਸ ਦਰਜ ਕੀਤੇ ਹਨ। ਐੱਨਆਰਆਈ ਮਾਮਲਿਆਂ ਦੇ ਏਡੀਜੀਪੀ ਪ੍ਰਵੀਨ ਕੇ. ਸਿਨਹਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੂਬੇ ਵਿੱਚ ਗੈਰ-ਕਾਨੂੰਨੀ ਟਰੈਵਲ ਏਜੰਟਾਂ ਅਤੇ ਬਿਨਾਂ ਲਾਇਸੈਂਸ ਤੋਂ ਵਿਦੇਸ਼ ਭੇਜਣ ਬਾਰੇ ਸੋਸ਼ਲ ਮੀਡੀਆ ’ਤੇ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨਾਲ ਧੋਖਾਧੜੀ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ। ਇਸੇ ਨੂੰ ਵੇਖਦਿਆਂ ਸੂਬੇ ਵਿੱਚ ਚੈਕਿੰਗ ਮੁਹਿੰਮ ਚਲਾਈ ਗਈ।

    ਉਨ੍ਹਾਂ ਕਿਹਾ ਕਿ ਬਿਨਾਂ ਲਾਇਸੈਂਸਾਂ ਤੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਇਸ਼ਤਿਹਾਰ ਦੇਣ ਵਾਲਿਆਂ ਵਿਰੁੱਧ ਵੀ ਕੇਸ ਦਰਜ ਕੀਤਾ ਹੈ। ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਟਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ। 

    RELATED ARTICLES

    Most Popular

    Recent Comments