ਚੰਡੀਗੜ੍ਹ 05 ਅਕਤੂਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ’ਤੇ ਵੱਖ-ਵੱਖ ਘੁਟਾਲਿਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਨਾਲ ਸਬੰਧਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਪਟੀਸ਼ਨ ਵਿੱਚ ਤਬਾਦਲਿਆਂ, ਪਸੰਦੀਦਾ ਨੀਤੀਆਂ ਅਤੇ ਟੈਂਡਰਾਂ ਲਈ ਪੈਸੇ ਲੈਣ ਸਮੇਤ ਗੈਰ-ਕਾਨੂੰਨੀ ਗਤੀਵਿਧੀਆਂ ਦੇ ਦੋਸ਼ ਲਗਾਏ ਗਏ ਸਨ। ਪਟੀਸ਼ਨਕਰਤਾ ਮੁਤਾਬਕ ਈਡੀ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਭੇਜੇ ਜਾਣ ਦੇ ਬਾਵਜੂਦ ਕਾਰਵਾਈ ਨਹੀਂ ਹੋਈ।
ਬ੍ਰੇਕਿੰਗ : ਪੰਜਾਬ ਸਰਕਾਰ ਦੇ ਅਧਿਕਾਰੀਆਂ ’ਤੇ ਘੁਟਾਲਿਆਂ ਦੇ ਦੋਸ਼ਾਂ ਦੀ ਜਾਂਚ ਹੁਣ ਸੀਬੀਆਈ ਕਰੇਗੀ, ਹਾਈ ਕੋਰਟ ਦਾ ਵੱਡਾ ਫੈਸਲਾ
RELATED ARTICLES


