HomePunjabi NewsLiberal Breakingਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲਾ ਮੁਹੱਲਾ ਦੀਆ ਰੌਣਕਾਂ, ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ...

ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲਾ ਮੁਹੱਲਾ ਦੀਆ ਰੌਣਕਾਂ, ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਟੇਕ ਰਹੀਆਂ ਮੱਥਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸੇ ਦੀ ਤਰੱਕੀ ਦੇ ਪ੍ਰਤੀਕ ਅਤੇ ਕੌਮੀ ਤਿਉਹਾਰ ਹੋਲਾ ਮਹੱਲਾ ਦਾ ਦੂਜਾ ਪੜਾਅ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰੀ ਧੂਮ-ਧਾਮ ਅਤੇ ਪਰੰਪਰਾਵਾਂ ਨਾਲ ਸ਼ੁਰੂ ਹੋ ਗਿਆ ਹੈ। ਖਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੱਲ੍ਹ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਅੱਜ ਹੋਲੇ ਮਹੱਲੇ ਦਾ ਦੂਜਾ ਦਿਨ ਹੈ। ਹੋਲਾ ਮਹੱਲਾ ਮੌਕੇ ਖਾਲਸੇ ਦੀ ਧਰਤੀ ‘ਤੇ ਭਾਰੀ ਉਤਸ਼ਾਹ ਹੈ। ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਮੱਥਾ ਟੇਕ ਰਹੇ ਹਨ।

RELATED ARTICLES

Most Popular

Recent Comments