More
    HomeEnglish Newsਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜਲਾਲੀ ਗਿੱਲ ਨੇ ਐਡਵੋਕੇਟ ਧਾਮੀ ਤੋਂ ਮੰਗਿਆ ਅਸਤੀਫ਼ਾ

    ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜਲਾਲੀ ਗਿੱਲ ਨੇ ਐਡਵੋਕੇਟ ਧਾਮੀ ਤੋਂ ਮੰਗਿਆ ਅਸਤੀਫ਼ਾ

    ਕਿਹਾ : ਧਾਮੀ ਦੀ ਸ਼ਬਦਾਵਲੀ ਨੇ ਸਮੁੱਚੀ ਔਰਤ ਜਾਤ ਕੀਤਾ ਹੈ ਸ਼ਰਮਸ਼ਾਰ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਬੀ ਜਗੀਰ ਕੌਰ ਖਿਲਾਫ਼ ਵਰਤੇ ਅਪਮਾਨਜਨਕ ਸ਼ਬਦਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੂੰ ਈਮੇਲ ਰਾਹੀਂ ਨੋਟਿਸ ਭੇਜਿਆ ਹੈ। ਉਨ੍ਹਾਂ ਕਿਹਾ ਐਡਵੋਕੇਟ ਧਾਮੀ ਵੱਲੋਂ ਵਰਤੀ ਗਈ ਸ਼ਬਦਾਵਲੀ ਨਾਲ ਸਮੁੱਚੀ ਔਰਤ ਜਾਤ ਸ਼ਰਮਸ਼ਾਰ ਹੋਈ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਵੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਰਹਿ ਚੁੱਕੇ ਹਨ ਅਤੇ ਇਸ ਵਿਚ ਮਹਿਲਾ ਕਮਿਸ਼ਨ ਨੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਕਿਉਂਕਿ ਇਹ ਸਿਰਫ਼ ਬੀਬੀ ਤੱਕ ਸੀਮਤ ਨਹੀਂ ਹੈ।

    ਉਨ੍ਹਾਂ ਅੱਗੇ ਕਿਹਾ ਕਿ ਅਸੀਂ ਐਡਵੋਕੇਟ ਧਾਮੀ ਮੁਆਫ਼ੀਨਾਮੇ ਦੇ ਪਿੱਛੇ ਲੁੱਕ ਨਹੀਂ ਸਕਦੇ ਤੇ ਉਨ੍ਹਾਂ ਨੂੰ ਚਾਰ ਦਿਨ ਦੇ ਅੰਦਰ ਪੇਸ਼ ਹੋਣ ਲਈ ਅਸੀਂ ਨੋਟਿਸ ਜਾਰੀ ਕੀਤਾ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਐਡਵੋਕੇਟ ਧਾਮੀ ਨੇ ਫੋਨ ’ਤੇ ਗੱਲਬਾਤ ਕਰਦੇ ਹੋਏ ਬੀਬੀ ਜਗੀਰ ਕੌਰ ਖਿਲਾਫ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਸੀ। ਇਸ ਸਬੰਧੀ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲੋਂ ਲਿਖਤੀ ਰੂਪ ਵਿਚ ਮੁਆਫ਼ੀ ਵੀ ਮੰਗ ਲਈ ਸੀ।

    RELATED ARTICLES

    Most Popular

    Recent Comments