More
    HomePunjabi Newsਚੰਦਰਬਾਬੂ ਨਾਇਡੂ ਸਭ ਤੋਂ ਅਮੀਰ ਮੁੱਖ ਮੰਤਰੀ

    ਚੰਦਰਬਾਬੂ ਨਾਇਡੂ ਸਭ ਤੋਂ ਅਮੀਰ ਮੁੱਖ ਮੰਤਰੀ

    ਭਗਵੰਤ ਮਾਨ ਕੋਲ 1 ਕਰੋੜ 97 ਲੱਖ ਰੁਪਏ ਦੀ ਸੰਪਤੀ

    ਨਵੀਂ ਦਿੱਲੀ/ਬਿਊਰੋ ਨਿਊਜ਼ : ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਭਾਰਤ ਦੇ ਸਭ ਤੋਂ ਅਮੀਰ ਮੁੱਖ ਮੰਤਰੀ ਹਨ। ਉਨ੍ਹਾਂ ਦੇ ਕੋਲ 931 ਕਰੋੜ ਰੁਪਏ ਤੋਂ ਜ਼ਿਆਦਾ ਦੀ ਸੰਪਤੀ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 15 ਲੱਖ ਰੁਪਏ ਦੀ ਸੰਪਤੀ ਨਾਲ ਸਭ ਤੋਂ ਗਰੀਬ ਮੁੱਖ ਮੰਤਰੀ ਹੈ।

    ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਪਤੀ 1 ਕਰੋੜ 97 ਲੱਖ ਰੁਪਏ ਦੱਸੀ ਗਈ ਹੈ। ਇਸਦੇ ਚੱਲਦਿਆਂ 31 ਰਾਜਾਂ ਅਤੇ ਕੇਂਦਰ ਸ਼ਾਸ਼ਿਤ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਔਸਤ ਸੰਪਤੀ 52.59 ਕਰੋੜ ਰੁਪਏ ਹੈ, ਜਦੋਂ ਕਿ ਕੁੱਲ ਸੰਪਤੀ 1630 ਕਰੋੜ ਰੁਪਏ ਹੈ। ਇਹ ਜਾਣਕਾਰੀ ਐਸੋਸੀਏਸ਼ਨ ਆਫ ਡੈਮੋਕਰੇਟਿਕ ਰਿਫਾਰਮਰਜ਼ ਵਲੋਂ ਜਾਰੀ ਕੀਤੀ ਗਈ ਇਕ ਰਿਪੋਰਟ ਵਿਚ ਸਾਹਮਣੇ ਆਈ ਹੈ। 

    RELATED ARTICLES

    Most Popular

    Recent Comments