Wednesday, July 3, 2024
HomePunjabi Newsਜਲੰਧਰ ਤੋਂ ਚੰਨੀ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਅਤੇ ਸੰਗਰੂਰ...

ਜਲੰਧਰ ਤੋਂ ਚੰਨੀ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਅਤੇ ਸੰਗਰੂਰ ਤੋਂ ਮੀਤ ਹੇਅਰ ਜਿੱਤੇ

ਚੰਡੀਗੜ੍ਹ/ਬਿਊਰੋ ਨਿਊਜ਼

ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਜਿੱਤ ਗਏ ਹਨ। ਚਰਨਜੀਤ ਸਿੰਘ ਚੰਨੀ ਨੇ ਜਲੰਧਰ ਦੀ ਸੀਟ ਬਹੁਤ ਵੱਡੇ ਫਰਕ ਨਾਲ ਜਿੱਤੀ ਹੈ। ਸ੍ਰੀ ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਵੀ ਜਿੱਤ ਗਏ ਹਨ।

ਇਸੇ ਦੌਰਾਨ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਨੇ ਵੀ ਜਿੱਤ ਹਾਸਲ ਕਰ ਲਈ ਹੈ। ਮੀਤ ਹੇਅਰ ਨੇ ਵੀ ਵੱਡੇ ਫਰਕ ਨਾਲ ਇਹ ਸੀਟ ਜਿੱਤੀ। ਮੀਤ ਹੇਅਰ ਨੇ ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ ਅਤੇ ਸੁਖਪਾਲ ਖਹਿਰਾ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ।

RELATED ARTICLES

Most Popular

Recent Comments