HomePunjabi Newsਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਭਾਲਿਆ ਅਹੁਦਾ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਭਾਲਿਆ ਅਹੁਦਾ

ਨਵੇਂ ਕਾਨੂੰਨ ਤਹਿਤ ਨਿਯੁਕਤ ਹੋਣ ਵਾਲੇ ਪਹਿਲੇ ਚੋਣ ਕਮਿਸ਼ਨਰ ਬਣੇ ਗਿਆਨੇਸ਼ ਕੁਮਾਰ

ਨਵੀਂ ਦਿੱਲੀ/ਬਿਊਰੋ ਨਿਊਜ਼ : 1988 ਬੈਚ ਦੇ ਆਈਏਐਸ ਅਧਿਕਾਰੀ ਗਿਆਨੇਸ਼ ਕੁਮਾਰ ਨੇ ਅੱਜ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਹੋਣ ਵਾਲੇ ਪਹਿਲੇ ਮੁੱਖ ਚੋਣ ਕਮਿਸ਼ਨਰ ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ 2029 ਤੱਕ ਰਹੇਗਾ।

ਇਸ ਤੋਂ ਪਹਿਲੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਲੰਘੀ 18 ਫਰਵਰੀ ਨੂੰ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਗਿਆਨੇਸ਼ ਕੁਮਾਰ ਦੇ 4 ਸਾਲਾਂ ਦੇ ਕਾਰਜਕਾਲ ਦੌਰਾਨ, 20 ਰਾਜਾਂ ਅਤੇ 1 ਕੇਂਦਰ ਸ਼ਾਸਤ ਪ੍ਰਦੇਸ਼ (ਪੁਡੂਚੇਰੀ) ਵਿਚ ਚੋਣਾਂ ਹੋਣਗੀਆਂ। ਗਿਆਨੇਸ਼ ਕੁਮਾਰ ਤੋਂ ਇਲਾਵਾ ਵਿਵੇਕ ਜੋਸ਼ੀ ਨੂੰ ਵੀ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਹਰਿਆਣਾ ਦੇ ਮੁੱਖ ਸਕੱਤਰ ਅਤੇ 1989 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਆਪਣੇ ਅਹੁਦੇ ’ਤੇ ਬਣੇ ਰਹਿਣਗੇ।

RELATED ARTICLES

Most Popular

Recent Comments