More
    HomePunjabi Newsਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੇ ਜਸਟਿਸ ਸੰਜੀਵ ਖੰਨਾ ਨੂੰ ਐਲਾਨਿਆ ਆਪਣਾ ਉੱਤਰਾਧਿਕਾਰੀ

    ਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੇ ਜਸਟਿਸ ਸੰਜੀਵ ਖੰਨਾ ਨੂੰ ਐਲਾਨਿਆ ਆਪਣਾ ਉੱਤਰਾਧਿਕਾਰੀ

    ਭਾਰਤ ਦੇ 51ਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ

    ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੀਫ ਜਸਟਿਸ ਡੀ. ਵਾਈ. ਚੰਦਰਚੂੜ ਨੇ ਰਸਮੀ ਤੌਰ ’ਤੇ ਜਸਟਿਸ ਸੰਜੀਵ ਖੰਨਾ ਨੂੰ ਆਪਣਾ ਉੱਤਰਾਧਿਕਾਰੀ ਐਲਾਨ ਦਿੱਤਾ ਹੈ। ਕੇਂਦਰ ਸਰਕਾਰ ਨੂੰ ਭੇਜੇ ਇਕ ਪੱਤਰ ਵਿਚ, ਚੀਫ ਜਸਟਿਸ ਚੰਦਰਚੂੜ ਨੇ ਕਿਹਾ ਕਿ ਉਹ 11 ਨਵੰਬਰ ਨੂੰ ਅਹੁਦਾ ਛੱਡ ਰਹੇ ਹਨ, ਜਸਟਿਸ ਖੰਨਾ ਉਨ੍ਹਾਂ ਦੇ ਉੱਤਰਾਧਿਕਾਰੀ ਹੋਣਗੇ।

    ਸਰਕਾਰ ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਜਸਟਿਸ ਖੰਨਾ ਭਾਰਤ ਦੇ 51ਵੇਂ ਚੀਫ ਜਸਟਿਸ ਬਣ ਜਾਣਗੇ। ਉਨ੍ਹਾਂ ਦਾ ਕਾਰਜਕਾਲ ਛੇ ਮਹੀਨੇ ਦਾ ਹੈ, ਜੋ 13 ਮਈ 2025 ਨੂੰ ਖਤਮ ਹੋਵੇਗਾ ਤੇ ਉਸ ਤੋਂ ਬਾਅਦ ਉਨ੍ਹਾਂ ਦੀ ਰਿਟਾਇਰਮੈਂਟ ਹੋਵੇਗੀ। ਸੁਪਰੀਮ ਕੋਰਟ ਦੇ ਜੱਜ ਦੇ ਤੌਰ ’ਤੇ ਜਸਟਿਸ ਖੰਨਾ ਨੇ 65 ਫੈਸਲੇ ਲਿਖੇ ਹਨ। ਇਸ ਦੌਰਾਨ ਉਹ ਕਰੀਬ 275 ਬੈਂਚਾਂ ਦਾ ਹਿੱਸਾ ਰਹੇ ਹਨ। ਜ਼ਿਕਰਯੋਗ ਹੈ ਕਿ ਚੀਫ ਜਸਟਿਸ ਡੀ.ਵਾਈ. ਚੰਦਰਚੂੜ 10 ਨਵੰਬਰ 2024 ਨੂੰ ਰਿਟਾਇਰ ਹੋ ਰਹੇ ਹਨ।  

    RELATED ARTICLES

    Most Popular

    Recent Comments