More
    HomePunjabi Newsਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਨੀਤੀ ਦਾ ਮੁੱਖ ਸਾਜਿਸ਼ਕਰਤਾ

    ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਨੀਤੀ ਦਾ ਮੁੱਖ ਸਾਜਿਸ਼ਕਰਤਾ

    ਈਡੀ ਵੱਲੋਂ ਅਦਾਲਤ ਵਿਚ ਪੇਸ਼ ਕੀਤੀ ਗਈ ਚਾਰਜਸ਼ੀਟ ਤੋਂ ਹੋਇਆ ਖੁਲਾਸਾ

    ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਦਾਲਤ ਵਿਚ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ ਗਈ। 208 ਪੇਜ ਦੀ ਇਸ ਚਾਰਜਸ਼ੀਟ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸ ਕੇਸ ਦਾ ਮੁੱਖ ਸਾਜਿਸ਼ਕਰਤਾ ਦੱਸਿਆ ਗਿਆ ਹੈ।

    ਚਾਰਜਸ਼ੀਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਸ਼ਰਾਬ ਨੀਤੀ ਤੋਂ ਹਾਸਲ ਹੋਇਆ ਪੈਸਾ ਆਮ ਆਦਮੀ ਪਾਰਟੀ ’ਤੇ ਖਰਚ ਕੀਤਾ ਗਿਆ। ਈਡੀ ਨੇ ਚਾਰਜਸ਼ੀਟ ’ਚ ਕਿਹਾ ਕਿ ਕੇਜਰੀਵਾਲ ਨੇ 2022 ’ਚ ਹੋਈਆ ਗੋਆ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ’ਤੇ ਇਹ ਪੈਸਾ ਖਰਚ ਕੀਤਾ। ਦਾਅਵਾ ਕੀਤਾ ਗਿਆ ਕਿ ਕੇਜਰੀਵਾਲ ਨੇ ਸ਼ਰਾਬ ਵੇਚਣ ਦੇ ਕੰਟਰੈਕਟ ਲਈ ਸਾਊਥ ਗਰੁੱਪ ਦੇ ਮੈਂਬਰਾਂ ਤੋਂ 100 ਕਰੋੜ ਦੀ ਰਿਸ਼ਵਤ ਮੰਗੀ ਸੀ, ਜਿਸ ਵਿਚੋਂ 45 ਕਰੋੜ ਰੁਪਏ ਗੋਆ ਚੋਣਾਂ ’ਤੇ ਖਰਚ ਕੀਤਾ ਗਿਆ ਸੀ।

    RELATED ARTICLES

    Most Popular

    Recent Comments