ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀਰਵਾਰ ਨੂੰ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਲੁਧਿਆਣਾ ਪਹੁੰਚ ਰਹੀ ਹੈ। ਸੁਨੀਤਾ ਲੁਧਿਆਣਾ ਵਿੱਚ ਇੱਕ ਵਿਸ਼ਾਲ ਰੈਲੀ ਨੂੰ ਵੀ ਸੰਬੋਧਨ ਕਰੇਗੀ ਅਤੇ ਰੈਲੀ ਤੋਂ ਬਾਅਦ ਆਪਣੇ ਉਮੀਦਵਾਰ ਪੱਪੀ ਪਰਾਸ਼ਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਜਾਵੇਗਾ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।