ਅੱਜ ਰੱਖੜ ਪੁੰਨਿਆ ਮੌਕੇ ਨੌਂਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਬਾਬਾ ਬਕਾਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਇਸ ਇਤਿਹਾਸਕ ਅਸਥਾਨ ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ…

ਗੁਰੂ ਚਰਨਾਂ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ… ਇਸ ਤੋਂ ਉਪਰੰਤ ਰੱਖੜ ਪੁੰਨਿਆ ਦੇ ਸੰਬੰਧ ‘ਚ ਰੱਖੇ ਪ੍ਰੋਗਰਾਮ ‘ਚ ਸ਼ਿਰਕਤ ਕੀਤੀ… ਵੱਡੀ ਗਿਣਤੀ ‘ਚ ਪਹੁੰਚੀ ਸੰਗਤ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਨ ਮਿਲਿਆ…ਰੱਬ ਅੱਗੇ ਅਰਦਾਸ ਕਰਦੇ ਹਾਂ ਕਿ ਗੁਰੂਆਂ-ਪੀਰਾਂ ਦੀ ਧਰਤੀ ਖੁਸ਼ਹਾਲ ਅਤੇ ਚੜ੍ਹਦੀ ਕਲਾ ‘ਚ ਰਹੇ…

ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨੂੰ ਬਿਜਲੀ ਮੁਫ਼ਤ ਦੀ ਦਿੱਤੀ ਗਾਰੰਟੀ ਨੂੰ ਅਸੀਂ ਸਰਕਾਰ ਬਣਦੇ ਹੀ ਪੂਰਾ ਕੀਤਾ… ਹੁਣ 90 ਫ਼ੀਸਦੀ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ… ਅਸੀਂ ਲੋਕਾਂ ਨੂੰ ਸਹੂਲਤ ਤਾਂ ਦਿੱਤੀ ਹੀ ਹੈ ਪਰ ਬਿਜਲੀ ਬੋਰਡ ਨੂੰ ਵੀ ਘਾਟਾ ਨਹੀਂ ਪੈਣ ਦਿੱਤਾ…ਬਾਬਾ ਬਕਾਲਾ ਸਾਹਿਬ ਉਹ ਪਵਿੱਤਰ ਧਰਤੀ ਹੈ ਜਿੱਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਭਾਈ ਮੱਖਣ ਸ਼ਾਹ ਲੁਬਾਣਾ ਨੂੰ ਦਰਸ਼ਨ ਦਿੱਤੇ…

ਭਾਈ ਸਾਹਿਬ ਵੱਲੋਂ ਕੋਠੇ ‘ਤੇ ਚੜ੍ਹ ਕੇ ‘ਸਾਚਾ ਗੁਰੂ ਲਾਧੋ ਰੇ’ ਦਾ ਹੋਕਾ ਦਿੱਤਾ ਗਿਆ… ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਦੇ ਜੋੜ ਮੇਲੇ ‘ਚ ਭਾਰੀ ਗਿਣਤੀ ‘ਚ ਪਹੁੰਚੀਆਂ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…