ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ
ਸੀ.ਐਮ. ਮਾਨ ਗੁਰੂਦੁਆਰਾ ਸ਼੍ਰੀ ਬਾਬਾ ਬਕਾਲਾ ਸਾਹਿਬ ਮੱਥਾ ਟੇਕਣਗੇ। ਜਿੱਥੇ 9ਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 26 ਸਾਲ 9 ਮਹੀਨੇ ਅਤੇ 13 ਦਿਨ ਦੀ ਘੋਰ ਤਪੱਸਿਆ ਕਰਕੇ ਇਸ ਨਗਰੀ ਦੀ ਸਥਾਪਨਾ ਕੀਤੀ ਸੀ। ਇੱਥੇ ਹਰ ਸਾਲ ਉਨ੍ਹਾਂ ਦੀ ਯਾਦ ਵਿੱਚ 3 ਦਿਨਾਂ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ।