ਕਿਹਾ : ਭਗਵਾਨ ਵਾਲਮੀਕ ਜੀ ਨੇ ਸਾਨੂੰ ਵੱਡਿਆਂ ਦਾ ਸਤਿਕਾਰ ਤੇ ਛੋਟਿਆਂ ਨੂੰ ਪਿਆਰ ਕਰਨਾ ਸਿਖਾਇਆ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਲਾਈਵ ਆ ਕੇ ਕਿਹਾ ਕਿ ਭਗਵਾਨ ਵਾਲਮੀਕ ਜੀ ਪ੍ਰਕਾਸ਼ ਉਸਤਵ ਅਤੇ ਪਵਿੱਤਰ ਦਿਹਾੜੇ ਮੌਕੇ ਮੈਂ ਸਾਰਿਆਂ ਨੂੰ ਬਹੁਤ ਬਹੁਤ ਵਧਾਈ ਦਿੰਦਾ ਹਾਂ। ਭਗਵਾਨ ਵਾਲਮੀਕ ਨੇ ਰਮਾਇਣ ਵਰਗੇ ਅਮਰ ਗ੍ਰੰਥ ਦੀ ਰਚਨਾ ਕੀਤੀ ਅਤੇ ਪੂਰੀ ਦੁਨੀਆ ’ਚ ਅੱਜ ਵੀ ਰਮਾਇਣ ਦੀਆਂ ਸਿੱਖਿਆਵਾਂ ਸਾਰਥਕ ਹਨ।
ਵਾਲਮੀਕ ਜੀ ਨੇ ਸਾਨੂੰ ਵੱਡਿਆਂ ਦਾ ਸਤਿਕਾਰ ਅਤੇ ਛੋਟਿਆਂ ਨੂੰ ਪਿਆਰ ਕਰਨਾ ਸਿਖਾਇਆ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਭਗਵਾਨ ਵਾਲਮੀਕ ਜੀ ਸੰਸਕ੍ਰਿਤ ਦੇ ਪਹਿਲੇ ਕਵੀ ਸਨ ਅਤੇ ਉਨ੍ਹਾਂ ਨੂੰ ਸੰਸਕ੍ਰਿਤ ਦੇ ਪਿਤਾਮਾ ਵਜੋਂ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਆਪਣੀ ਸੱਭਿਅਤਾ, ਕਲਾਕ੍ਰਿਤੀ ਅਤੇ ਸੰਸਕ੍ਰਿਤੀ ਲਈ ਪੂਰੀ ਦੁਨੀਆ ’ਚ ਇਕ ਵਿਲੱਖਣ ਦਰਜਾ ਰੱਖਦਾ ਹੈ। ਇਸ ਦਰਜੇ ਨੂੰ ਕਾਇਮ ਰੱਖਣ ਲਈ ਜਾਂ ਇਸ ਦਰਜੇ ਨੂੰ ਹਾਸਲ ਕਰਨ ਵਿਚ ਭਗਵਾਨ ਵਾਲਮੀਕੀ ਵਰਗੇ ਮਹਾਂਰਿਸ਼ੀਆਂ ਦਾ ਬਹੁਤ ਵੱਡਾ ਯੋਗਦਾਨ ਹੈ।