ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਕਿ ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।ਸਿੱਖ ਧਰਮ ਦੇ ਬਾਨੀ, ਯੁੱਗ ਪਰਿਵਰਤਕ, ਦੁਨੀਆ ਦੇ ਰਹਿਬਰ, ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ ਲੱਖ ਵਧਾਈਆਂ। ਗੁਰੂ ਸਾਹਿਬ ਜੀ ਨੇ ਨਾ ਸਿਰਫ਼ ਲੋਕਾਂ ਨੂੰ ਵਹਿਮਾਂ-ਭਰਮਾਂ ਵਿੱਚੋਂ ਕੱਢਿਆ ਸਗੋਂ ਦੁਨੀਆ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਵਾਤਾਵਰਨ ਦੀ ਸੰਭਾਲ ਬਾਰੇ ਵੀ ਸੁਨੇਹਾ ਦਿੱਤਾ। ਆਓ ਬਾਬੇ ਨਾਨਕ ਦੇ ਦਰਸਾਏ ਰਾਹ ‘ਤੇ ਚੱਲੀਏ ਤੇ ਉਹਨਾਂ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਈਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀਆਂ ਸੰਗਤਾਂ ਨੂੰ ਦਿੱਤੀਆਂ ਵਧਾਈਆਂ
RELATED ARTICLES