ਦੁਨੀਆਂ ਦੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਜੀ ਦੇ ਦਿਹਾਂਤ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਉਦਯੋਗ ਜਗਤ ਦੇ ਮਹਾਨਾਇਕ ਅਤੇ ਭਾਰਤ ਅਤੇ ਵਿਸ਼ਵ ਦੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਦੁੱਖਦਾਈ ਹੈ..
ਉਦਯੋਗ ਖੇਤਰ ਤੋਂ ਇਲਾਵਾ ਰਤਨ ਟਾਟਾ ਜੀ ਨੇ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਵੀ ਅਹਿਮ ਯੋਗਦਾਨ ਪਾਇਆ। ਪ੍ਰਮਾਤਮਾ ਅੱਗੇ ਅਰਦਾਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖ਼ਸ਼ਣ। ਦੱਸ ਦਈਏ ਕਿ ਰਤਨ ਟਾਟਾ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਦਾਖਲ ਸਨ ਉਹਨਾਂ ਦੇ ਦਿਹਾਂਤ ਮਗਰੋਂ ਦੇਸ਼ ਵਿਦੇਸ਼ ਤੋਂ ਸ਼ਖਸੀਅਤਾਂ ਉਹਨਾਂ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕਰ ਰਹੀਆਂ ਹਨ।