ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੁਲਿਸ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਹੋਈ। ਇਸ ਵਿੱਚ ਡੀਜੀਪੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਨੇ ਅਧਿਕਾਰੀਆਂ ਤੋਂ ਸੂਬੇ ਵਿੱਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਰਿਪੋਰਟ ਮੰਗੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਹਾਈ ਲੈਵਲ ਮੀਟਿੰਗ
RELATED ARTICLES


