HomePunjabi Newsਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਦਫ਼ਤਰ ਦਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਦਫ਼ਤਰ ਦਾ ਕੀਤਾ ਉਦਘਾਟਨ

ਨਸ਼ਾ ਤਸਕਰਾਂ ਸਬੰਧੀ ਸੂਚਨਾ ਦੇਣ ਲਈ ਚੈਟਬਾਕਸ ਨੰਬਰ ਕੀਤਾ ਗਿਆ ਜਾਰੀ

ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਹ ਪਹਿਲਾਂ ਤੋਂ ਕੰਮ ਕਰ ਰਹੀ ਐਸਟੀਐਫ ਨੂੰ ਅਪਡੇਟ ਕਰਕੇ ਬਣਾਈ ਗਈ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਦਫ਼ਤਰ ਦਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਹਾਲੀ ਵਿਖੇ ਉਦਘਾਟਨ ਕੀਤਾ ਗਿਆ।

ਇਸ ਮੌਕੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਦੇਣ ਜਾਂ ਕੋਈ ਜਾਣਕਾਰੀ ਹਾਸਲ ਕਰਨ ਲਈ ਇਕ ਚੈਟਬਾਕਸ ਨੰਬਰ ਜਾਰੀ ਕੀਤਾ ਗਿਆ। ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਲਈ ਲੋਕਾਂ ਨੂੰ 9779100200 ’ਤੇ ਕਾਲ ਕਰਨੀ ਹੋਵੇਗੀ ਅਤੇ ਕਾਲ ਕਰਨ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

RELATED ARTICLES

Most Popular

Recent Comments