ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਦੁਪਹਿਰ ਨੂੰ ਭਾਰਤ ਦੀ ਮਸ਼ਹੂਰ ਟੈਕਸਟਾਈਲ ਕੰਪਨੀ ਟ੍ਰਾਈਡੈਂਟ ਇੰਡਸਟਰੀ ਦਾ ਨਿਰੀਖਣ ਕੀਤਾ ਅਤੇ ਟ੍ਰਾਈਡੈਂਟ ਦੇ ਮਾਲਕ ਅਤੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਵੀ ਮੌਜੂਦ ਸਨ। ਸੀਐਮ ਮਾਨ ਨੇ ਪੂਰੀ ਫੈਕਟਰੀ ਦਾ ਨਿਰੀਖਣ ਕੀਤਾ।
ਉਨ੍ਹਾਂ ਕਿਹਾ ਕਿ ਅੱਜ ਟਰਾਈਡੈਂਟ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਪੂਰੇ ਪੰਜਾਬ ਨੂੰ ਟਰਾਈਡੈਂਟ ‘ਤੇ ਮਾਣ ਹੈ। ਟਰਾਈਡੈਂਟ ਦੇ ਮਾਲਕ ਰਜਿੰਦਰ ਗੁਪਤਾ ਨੇ ਫੈਕਟਰੀ ਪਹੁੰਚਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਸੀ.ਐਮ ਮਾਨ ਟਰਾਈਡੈਂਟ ਇੰਡਸਟਰੀ ਪਹੁੰਚੇ ਅਤੇ ਪਦਮਸ਼੍ਰੀ ਰਜਿੰਦਰ ਗੁਪਤਾ ਨਾਲ ਲੰਮੀ ਮੀਟਿੰਗ ਕੀਤੀ ਅਤੇ ਪੰਜਾਬ ਵਿੱਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਚਰਚਾ ਕੀਤੀ।