HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਟ੍ਰਾਈਡੈਂਟ ਇੰਡਸਟਰੀ ਦਾ ਨਿਰੀਖਣ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਟ੍ਰਾਈਡੈਂਟ ਇੰਡਸਟਰੀ ਦਾ ਨਿਰੀਖਣ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਦੁਪਹਿਰ ਨੂੰ ਭਾਰਤ ਦੀ ਮਸ਼ਹੂਰ ਟੈਕਸਟਾਈਲ ਕੰਪਨੀ ਟ੍ਰਾਈਡੈਂਟ ਇੰਡਸਟਰੀ ਦਾ ਨਿਰੀਖਣ ਕੀਤਾ ਅਤੇ ਟ੍ਰਾਈਡੈਂਟ ਦੇ ਮਾਲਕ ਅਤੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਪਦਮਸ਼੍ਰੀ ਰਜਿੰਦਰ ਗੁਪਤਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਵੀ ਮੌਜੂਦ ਸਨ। ਸੀਐਮ ਮਾਨ ਨੇ ਪੂਰੀ ਫੈਕਟਰੀ ਦਾ ਨਿਰੀਖਣ ਕੀਤਾ।

ਉਨ੍ਹਾਂ ਕਿਹਾ ਕਿ ਅੱਜ ਟਰਾਈਡੈਂਟ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਪੂਰੇ ਪੰਜਾਬ ਨੂੰ ਟਰਾਈਡੈਂਟ ‘ਤੇ ਮਾਣ ਹੈ। ਟਰਾਈਡੈਂਟ ਦੇ ਮਾਲਕ ਰਜਿੰਦਰ ਗੁਪਤਾ ਨੇ ਫੈਕਟਰੀ ਪਹੁੰਚਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਸੀ.ਐਮ ਮਾਨ ਟਰਾਈਡੈਂਟ ਇੰਡਸਟਰੀ ਪਹੁੰਚੇ ਅਤੇ ਪਦਮਸ਼੍ਰੀ ਰਜਿੰਦਰ ਗੁਪਤਾ ਨਾਲ ਲੰਮੀ ਮੀਟਿੰਗ ਕੀਤੀ ਅਤੇ ਪੰਜਾਬ ਵਿੱਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਚਰਚਾ ਕੀਤੀ।

RELATED ARTICLES

Most Popular

Recent Comments