Monday, July 1, 2024
HomePunjabi Newsਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ ਕੀਤੀ ਸੜਕ ਸੁਰੱਖਿਆ ਫੋਰਸ ਦੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ ਕੀਤੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ

144 ਆਧੁਨਿਕ ਵਾਹਨਾਂ ਦੇ ਨਾਲ 5 ਹਜ਼ਾਰ ਮੁਲਾਜ਼ਮ ਸੜਕਾਂ ’ਤੇ ਰਹਿਣਗੇ ਤਾਇਨਾਤ

ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੇ ਪੀਏਪੀ ਗਰਾਊਂਡ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਵਿਚ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ। ਇਸ ਵਿਚ ਆਧੁਨਿਕ ਤਕਨੀਕ ਵਾਲੇ 144 ਵਾਹਨਾਂ ਨਾਲ 5 ਹਜ਼ਾਰ ਮੁਲਾਜ਼ਮ ਸੜਕਾਂ ’ਤੇ ਤਾਇਨਾਤ ਰਹਿਣਗੇ। ਜਿਸ ਦੇ ਚਲਦਿਆਂ ਹੁਣ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਨੂੰ ਮਦਦ ਵਿਚ ਕੋਈ ਦੇਰੀ ਨਹੀਂ ਹੋਵੇਗੀ ਅਤੇ ਇਹ ਪੁਲਿਸ ਸੜਕਾਂ ’ਤੇ ਲੋਕਾਂ ਦੀ ਸੁਰੱਖਿਆ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇ ਦਿਨ ਨੂੰ ਇਕ ਇਤਿਹਾਸਕ ਦਿਨ ਦੱਸਿਆ ਕਿਉਂਕਿ ਹੁਣ ਹਰ 30 ਕਿਲੋਮੀਟਰ ਦੀ ਦੂਰੀ ’ਤੇ ਸੜਕ ਸੁਰੱਖਿਆ ਫੋਰਸ ਦੀ ਗੱਡੀ ਤਾਇਨਾਤ ਹੋਵੇਗੀ, ਜੋ ਹਰ ਸਮੇਂ ਸੜਕਾਂ ’ਤੇ ਸਫਰ ਕਰਨ ਵਾਲਿਆਂ ਦੀ ਨਿਗਰਾਨੀ ਲਈ ਤਿਆਰ ਰਹੇਗੀ।

ਸੜਕ ਸੁਰੱਖਿਆ ਫੋਰਸ ਦੀ ਮਦਦ ਲੈਣ ਲਈ ਹੈਲਪਲਾਈਨ ਨੰਬਰ 112 ’ਤੇ ਕਾਲ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਨਿੱਤ ਵਾਪਰਦੇ ਸੜਕ ਹਾਦਸਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਖਮੀਆਂ ਦੀ ਮਦਦ ਲਈ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਹੁਣ ਸੜਕ ਸੁਰੱਖਿਆ ਫੋਰਸ ਨੂੰ ਮਜ਼ਬੂਤ ਕਰਨ ਲਈ ਇਸ ਵਿਚ ਆਧੁਨਿਕ ਤਕਨੀਕ ਵਾਲੇ ਸ਼ਾਮਲ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਨੂੰ ਹਾਈਵੇਜ਼ ’ਤੇ ਤਾਇਨਾਤ ਕੀਤਾ ਜਾਵੇਗਾ। ਉੁਨ੍ਹਾਂ ਦੱਸਿਆ ਕਿ ਇਹ ਵਾਹਨ ਸਿਰਫ਼ ਆਧੁਨਿਕ ਤਕਨੀਕ ਨਾ ਹੀ ਲੈਸ ਨਹੀਂ ਸਗੋਂ ਇਨ੍ਹਾਂ ਵਾਹਨਾਂ ਵਿਚ ਫਸਟ ਏਡ ਬਾਕਸ ਵੀ ਰੱਖੇ ਗਏ ਹਨ ਤਾਂ ਜੋ ਸੜਕ ਹਾਦਸੇ ਦੌਰਾਨ ਜ਼ਖਮੀ ਹੋਣ ਵਾਲੇ ਵਿਅਕਤੀ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਜਾ ਸਕੇ।

RELATED ARTICLES

Most Popular

Recent Comments