ਮੀਂਹ ਕਰਕੇ ਨੁਕਸਾਨੀ ਫ਼ਸਲ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
ਬਿਊਰੋ ਨਿਊਜ਼, ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਂਹ ਕਾਰਨ ਨੁਕਸਾਨੀ ਫਸਲ ਦੀ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ।ਮੁੱਖ ਮੰਤਰੀ ਨੇ ਆਖਿਆ ਹੈ ਕਿ ਉਨ੍ਹਾਂ ਨੇ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ…ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ…