More
    HomePunjabi Newsਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

    ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ

    ਕਿਹਾ : ਮੁਆਫ਼ੀ ਭੁੱਲਾਂ ਦੀ ਮਿਲਦੀ ਹੈ, ਗੁਨਾਹਾਂ ਦੀ ਨਹੀਂ

    ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵਣ ਮਹਾਂਉਤਸਵ ਪ੍ਰੋਗਰਾਮ ਵਿਚ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਉਥੇ ਲਗਾਈ ਗਈ ਇਕ ਪ੍ਰਦਰਸ਼ਨੀ ਦਾ ਮੁਆਇਨਾ ਵੀ ਕੀਤਾ ਅਤੇ ਪ੍ਰਦਰਸ਼ਨੀ ’ਚ ਆਪਣੇ-ਆਪਣੇ ਉਤਪਾਦ ਲੈ ਕੇ ਪਹੁੰਚੇ ਵਿਅਕਤੀਆਂ ਦਾ ਮੁੱਖ ਮੰਤਰੀ ਮਾਨ ਨੇ ਹੌਸਲਾ ਵੀ ਵਧਾਇਆ।

    ਮੁੱਖ ਮੰਤਰੀ ਮਾਨ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਸਿਆਸੀ ਤੰਜ ਕਸਦਿਆਂ ਕਿਹਾ ਕਿ ਕੁੱਝ ਲੋਕ ਭੁੱਲਾਂ ਦੀ ਮੁਆਫੀ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਮੁਆਫ਼ੀ ਭੁੱਲਾਂ ਦੀ ਮਿਲਦੀ ਹੈ ਗੁਨਾਹਾਂ ਦੀ ਨਹੀਂ ਜਦਕਿ ਜਾਣਬੁੱਝ ਕੀਤੇ ਜਾਣ ਵਾਲੇ ਗਲਤ ਕੰਮਾਂ ਨੂੰ ਗੁਨਾਹ ਕਿਹਾ ਜਾਂਦਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੇ ਕੋਲ ਕੁੱਝ ਨਵੇਂ ਸਬੂਤ ਆਏ ਹਨ ਜਿਨ੍ਹਾਂ ਸਬੰਧੀ ਆਉਂਦੇ ਦਿਨਾਂ ’ਚ ਵੱਡਾ ਖੁਲਾਸਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦਾ ਦਰਦ ਸਾਰਿਆਂ ਨੂੰ ਅਤੇ ਇਸ ਦੇ ਆਰੋਪੀਆਂ ਨੂੰ ਸਜ਼ਾ ਜ਼ਰੂਰ ਮਿਲੇਗੀ।

    RELATED ARTICLES

    Most Popular

    Recent Comments