HomePunjabi Newsਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਹਿਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਹਿਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ

ਝੋਨੇ ਦੀ ਖਰੀਦ ’ਚ ਆ ਰਹੀ ਦਿੱਕਤਾਂ ਨੂੰ ਲੈ ਕੇ ਕੀਤੀ ਗਈ ਚਰਚਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮੰਤਰੀ ਪਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਝੋਨੇ ਦੀ ਖਰੀਦ ’ਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਜੋਸ਼ੀ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਆੜ੍ਹਤੀਆਂ ਦੇ ਕਮਿਸ਼ਨ ’ਤੇ ਵੀ ਚਰਚਾ ਕੀਤੀ ਗਈ ਅਤੇ ਕੇਂਦਰੀ ਮੰਤਰੀ ਨੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਦੀ ਗੱਲ ਵੀ ਆਖੀ।

ਮਾਨ ਨੇ ਕਿਹਾ ਕਿ ਸ਼ੈਲਰ ਮਾਲਕਾਂ ਦੀ ਵੀ ਮੰਗ ’ਤੇ ਵੀ ਮੰਤਰੀ ਨੇ ਹਾਮੀ ਭਰੀ ਹੈ, ਜਿਸ ’ਚ ਝੋਨਾ ਜਿਸ ਥਾਂ ਉਤੇ ਹੋਵੇਗਾ ਉਥੇ ਹੀ ਸਟੋਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਝੋਨੇ ਦੀ ਸਿੱਲ ਪ੍ਰਤੀਸ਼ਤ ’ਚ ਵੀ ਸੋਧ ਕਰਨ ਸਬੰਧੀ ਗੱਲ ਕੀਤੀ ਗਈ, ਜਿਸ ’ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਖੋਜ ਚੱਲ ਰਹੀ ਹੈ ਕਿ ਝੋਨੇ ਦੀ ਕਿੰਨੀ ਸਿੱਲ ਜਾਇਜ਼ ਹੈ।

RELATED ARTICLES

Most Popular

Recent Comments