More
    HomePunjabi Newsਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ ਟ੍ਰੇਨਿੰਗ ਲਈ...

    ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ ਟ੍ਰੇਨਿੰਗ ਲਈ ਫਿਨਲੈਂਡ ਕੀਤੇ ਰਵਾਨਾ

    ਕਿਹਾ : ਸਾਡਾ ਮਕਸਦ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣਾ

    ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਟ੍ਰੇਨਿੰਗ ਲਈ ਨਵੀਂ ਦਿੱਲੀ ਤੋਂ ਫਿਨਲੈਂਡ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਹ ਸਾਰੇ ਅਧਿਆਪਕ ਤਿੰਨ ਹਫਤੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਟ੍ਰੇਨਿੰਗ ਲੈਣਗੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ 72 ਅਧਿਆਪਕ ਟ੍ਰੇਨਿੰਗ ਲਈ ਫਿਨਲੈਂਡ ਜਾ ਰਹੇ ਹਨ।

    ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਸਰਕਾਰੀ ਸਕੂਲਾਂ ਨੂੰ ਇੰਨੇ ਸ਼ਾਨਦਾਰ ਬਣਾਵਾਂਗੇ ਕਿ ਮਾਪਿਆਂ ਦੀ ਮਰਜੀ ਹੋਵੇ ਕਿ ਉਹ ਆਪਣੇ ਬੱਚਿਆਂ ਨੂੰ ਭਾਵੇਂ ਨਿੱਜੀ ਸਕੂਲਾਂ ਵਿਚ ਪੜ੍ਹਾਉਣ ਜਾਂ ਸਰਕਾਰੀ ਸਕੂਲਾਂ ਵਿਚ। ਉਨ੍ਹਾਂ ਕਿਹਾ ਕਿ ਫਰਕ ਸਿਰਫ਼ ਇੰਨਾ ਹੋਵੇਗਾ ਕਿ ਨਿੱਜੀ ਸਕੂਲਾਂ ਵਿਚ ਪੜ੍ਹਨ ਲਈ ਪੈਸੇ ਦੇਣੇ ਪੈਣਗੇ ਜਦਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਹੈ ਅਤੇ ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾ ਕੇ ਰਹਾਂਗੇ।

    RELATED ARTICLES

    Most Popular

    Recent Comments