More
    HomePunjabi Newsਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ’ਤੇ ਗਏ ਤਹਿਸੀਲਦਾਰਾਂ ਨੂੰ ਦਿੱਤੀ ਚਿਤਾਵਨੀ

    ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ’ਤੇ ਗਏ ਤਹਿਸੀਲਦਾਰਾਂ ਨੂੰ ਦਿੱਤੀ ਚਿਤਾਵਨੀ

    ਕਿਹਾ : ਸਮੂਹਿਕ ਛੁੱਟੀ ਤੋਂ ਬਾਅਦ ਲੋਕ ਦੱਸਣਗੇ ਡਿਊਟੀ ਜੁਆਇਨਿੰਗ ਬਾਰੇ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ’ਚ ਸੂਬੇ ਦੇ ਸਮੂਹ ਤਹਿਸੀਲਦਾਰ ਛੁੱਟੀ ’ਤੇ ਚਲੇ ਗਏ ਹਨ ਅਤੇ ਉਨ੍ਹਾਂ ਵੱਲੋਂ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੀ ਐਕਸ਼ਨ ਮੋਡ ’ਚ ਆ ਗਏ ਹਨ। ਉਨ੍ਹਾਂ ਸਮੂਹ ਤਹਿਸੀਲਦਾਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਮੂਹਿਕ ਛੁੱਟੀ ਮੁਬਾਰਕ ਹੋਵੇ। ਪਰ ਹੁਣ ਪੰਜਾਬ ਦੇ ਲੋਕ ਹੀ ਤੈਅ ਕਰਨਗੇ ਕਿ ਛੁੱਟੀ ਤੋਂ ਬਾਅਦ ਉਨ੍ਹਾਂ ਡਿਊਟੀ ਕਿੱਥੇ ਜੁਆਇਨ ਕਰਨੀ ਹੈ।

    ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ ਕਿ ਤਹਿਸੀਲਦਾਰ ਆਪਣੇ ਭਿ੍ਰਸ਼ਟ ਸਾਥੀਆਂ ਦੇ ਹੱਕ ’ਚ ਹੜਤਾਲ ’ਤੇ ਜਾ ਰਹੇ ਹਨ। ਜਦਕਿ ਸਾਡੀ ਸਰਕਾਰ ਭਿ੍ਰਸ਼ਟਾਚਾਰ ਦੇ ਸਖਤ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਨਾ ਰੁਕਣ ਇਸ ਲਈ ਤਹਿਸੀਲਾਂ ਦੇ ਦੂਜੇ ਅਧਿਕਾਰੀਆਂ ਨੂੰ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

    RELATED ARTICLES

    Most Popular

    Recent Comments