Monday, July 8, 2024
HomePunjabi NewsLiberal Breakingਮੋਗਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਤੇ ਸਾਧੇ ਨਿਸ਼ਾਨੇ

ਮੋਗਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਤੇ ਸਾਧੇ ਨਿਸ਼ਾਨੇ

ਆਗਾਮੀ ਲੋਕ ਸਭਾ ਚੋਣਾਂ ਦੇ ਲਈ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨੇ ਤਿਆਰੀਆਂ ਪੂਰੀ ਤਰ੍ਹਾਂ ਨਾਲ ਜ਼ੋਰਾਂ ਤੇ ਫੜ ਲਈਆਂ ਹਨ। ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੁਹਿੰਮ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲਈ ਹੈ ਜਿੱਸਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਵਿਖੇ ਪਹੁੰਚੇ। ਮੋਗਾ ਪਹੁੰਚ ਕੇ ਉਹਨਾਂ ਨੇ ਚੋਣਾਂ ਦੀਆਂ ਤਿਆਰੀਆਂ ਬਾਰੇ ਜਾਇਜ਼ਾ ਲਿਆ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਿਤ ਕੀਤਾ। ਇਸ ਮੌਕੇ ਉਹਨਾਂ ਨੇ ਜਿੱਥੇ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਉਥੇ ਹੀ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ ਲਾਏ।

ਇਸ ਮੌਕੇ ਸੀ.ਐਮ. ਮਾਨ ਨੇ ਕਿਹਾ ਕਿ ਵਲੰਟੀਅਰਾਂ ਨੂੰ ਇਕੱਠਾ ਕਰਨਾ ਪਵੇਗਾ, ਤਾਂ ਹੀ 13-0 ਦਾ ਟੀਚਾ ਹਾਸਲ ਕੀਤਾ ਜਾ ਸਕੇਗਾ। ਉਨ੍ਹਾਂ ਵਲੰਟੀਅਰਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਨੂੰ ਜਾਣਦੀ ਤੇ ਸਮਝਦੀ ਹੈ। ਆਮ ਆਦਮੀ ਪਾਰਟੀ ਨੇ ਸਬਜ਼ੀ ਵੇਚਣ ਵਾਲੇ ਨੂੰ ਵੀ ਚੇਅਰਮੈਨ ਬਣਾਇਆ ਹੈ। ਉਸ ਦੀ ਨਜ਼ਰ ਹਰ ਕੰਮ ਕਰਨ ਵਾਲੇ ਮਜ਼ਦੂਰ ‘ਤੇ ਹੈ। ਇਸ ਦੌਰਾਨ ਸੀ.ਐਮ ਮਾਨ ਨੇ ਸਮੂਹ ਵਰਕਰਾਂ ਨੂੰ 1 ਜੂਨ ਤੱਕ ਇਕੱਠੇ ਹੋ ਕੇ ਕੰਮ ਕਰਨ ਲਈ ਕਿਹਾ ਹੈ।

ਸੀ.ਐਮ. ਮਾਨ ਨੇ ਕਿਹਾ ਕਿ ਵਿਰੋਧੀ ਸੋਚਦੇ ਹਨ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਕੇ ਉਹ ਪਾਰਟੀ ਨੂੰ ਤਬਾਹ ਕਰ ਦੇਣਗੇ, ਇਹ ਉਨ੍ਹਾਂ ਦੀ ਭੁੱਲ ਹੈ। ਅੱਜ ਦੀ ਮੀਟਿੰਗ ਦੀ ਪੂਰੀ ਜਾਣਕਾਰੀ ਅਰਵਿੰਦ ਕੇਜਰੀਵਾਲ ਤੱਕ ਪਹੁੰਚੇਗੀ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ।

RELATED ARTICLES

Most Popular

Recent Comments