ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ 457 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਸਬੰਧਤ ਪ੍ਰੋਗਰਾਮ ਨਿਕਯਾ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਹੋਵੇਗਾ। ਸਰਕਾਰ ਵੱਲੋਂ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ 457 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ
RELATED ARTICLES