More
    HomePunjabi Newsਮੁੱਖ ਮੰਤਰੀ ਭਗਵੰਤ ਮਾਨ ਦਾ ਕੇਂਦਰ ਸਰਕਾਰ ਨਾਲ ਪੈਰਿਸ ਨਾ ਭੇਜੇ ਜਾਣ...

    ਮੁੱਖ ਮੰਤਰੀ ਭਗਵੰਤ ਮਾਨ ਦਾ ਕੇਂਦਰ ਸਰਕਾਰ ਨਾਲ ਪੈਰਿਸ ਨਾ ਭੇਜੇ ਜਾਣ ਕਰਕੇ ਹੋਇਆ ਤਕਰਾਰ

    ਕਿਹਾ : ਪ੍ਰਧਾਨ ਮੰਤਰੀ ਨਹੀਂ ਚਾਹੁੰਦੇ ਕਿ ਮੈਂ ਪੰਜਾਬੀ ਖਿਡਾਰੀਆਂ ਦੀ ਕਰਾਂ ਸਪੋਰਟ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੈਰਿਸ ਉਲੰਪਿਕ ’ਚ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਤਕਰਾਰ ਹੋ ਗਈ ਹੈ। ਕਿਉਂਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਮਾਨ ਨੂੰ ਪੈਰਿਸ ਜਾਣ ਲਈ ਰਾਜਨੀਤਿਕ ਕਲੀਅਰੈਂਸ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਤਰਕ ਦਿੰਦੇ ਹੋਏ ਕਿਹਾ ਕਿ ਸੀਐਮ ਦਫਤਰ ਤੋਂ ਲੇਟ ਅਪਲਾਈ ਕੀਤਾ ਗਿਆ ਕਿਉਂਕਿ ਮੁੱਖ ਮੰਤਰੀ 3 ਤੋਂ 9 ਅਗਸਤ ਤੱਕ ਪੈਰਿਸ ਜਾਣਾ ਚਾਹੁੰਦੇ ਸਨ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਸੁਰੱਖਿਆ ਨਾਲ ਜੁੜੇ ਅਫ਼ਸਰ ਵੀ ਸ਼ਾਮਲ ਹਨ। ਮੁੱਖ ਮੰਤਰੀ ਮਾਨ ਨੇ ਦੇਰੀ ਨਾਲ ਅਪਲਾਈ ਕਰਨ ਵਾਲੀ ਗੱਲ ਨੂੰ ਝੂਠੀ ਦੱਸਿਆ ਅਤੇ ਉਨ੍ਹਾਂ ਕਿਹਾ ਕਿ ਹਾਕੀ ਦਾ ਪਹਿਲਾ ਮੈਚ ਦੇਖਣ ਤੋਂ ਬਾਅਦ ਹੀ ਉਨ੍ਹਾਂ ਪੈਰਿਸ ਜਾਣ ਦਾ ਫੈਸਲਾ ਕੀਤਾ ਸੀ।

    ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਉਹ ਇਕੱਲੇ ਹੀ ਵਿਦੇਸ਼ ਜਾਣਾ ਚਾਹੁੰਦੇ ਹਨ। ਉਹ ਨਹੀਂ ਚਾਹੁੰਦੇ ਕਿ ਦੇਸ਼ ਵੱਲੋਂ ਕੋਈ ਹੋਰ ਆਗੂ ਭਾਰਤੀ ਖਿਡਾਰੀਆਂ ਦਾ ਹੌਸਲਾ ਵਧਾਉਂਦਾ ਹੋਇਆ ਨਜ਼ਰ ਆਵੇ। ਇਹੀ ਕਾਰਨ ਹੈ ਕਿ ਉਨ੍ਹਾਂ ਨੂੰ ਪੈਰਿਸ ਦੌਰੇ ਲਈ ਕਲੀਅਰੈਂਸ ਨਹੀਂ ਦਿੱਤੀ ਗਈ। ਜਦਕਿ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਕਿਉਂਕਿ ਮੁੱਖ ਮੰਤਰੀ ਨੂੰ ਜੈਡ ਪਲੱਸ ਸੁਰੱਖਿਆ ਮਿਲੀ ਹੋਈ ਹੈ ਅਤੇ ਉਨ੍ਹਾਂ ਦੀ ਚਿੱਠੀ ਵੀ ਦੇਰ ਨਾਲ ਮਿਲੀ ਸੀ ਅਤੇ ਅਜਿਹੇ ’ਚ ਇੰਨੀ ਜਲਦੀ ਸੁਰੱਖਿਆ ਦੇ ਇੰਤਜ਼ਾਮ ਕਰਨਾ ਸੰਭਵ ਨਹੀਂ ਹੈ।

    RELATED ARTICLES

    Most Popular

    Recent Comments