More
    HomePunjabi Newsਮੁੱਖ ਮੰਤਰੀ ਭਗਵੰਤ ਮਾਨ ਦੇ ਨਾਨਕਿਆਂ ਦੇ ਘਰ ਚੋਰੀ 

    ਮੁੱਖ ਮੰਤਰੀ ਭਗਵੰਤ ਮਾਨ ਦੇ ਨਾਨਕਿਆਂ ਦੇ ਘਰ ਚੋਰੀ 

    ਚੋਰ 17 ਤੋਲੇ ਸੋਨਾ ਤੇ ਨਗਦੀ ਲੈ ਕੇ ਹੋਏ ਫਰਾਰ

    ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਜ਼ਿਲ੍ਹੇ ਦੇ ਕਸਬਾ ਸੁਨਾਮ ਨੇੜਲੇ ਪਿੰਡ ਜਗਤਪੁਰਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਨਕਾ ਪਰਿਵਾਰ ਦੇ ਘਰ ਚੋਰੀ ਹੋ ਗਈ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਚੋਰ ਉਨ੍ਹਾਂ ਦੇ ਘਰ ’ਚੋਂ ਕਰੀਬ 17 ਤੋਲੇ ਸੋਨਾ ਅਤੇ ਡੇਢ ਲੱਖ ਰੁਪਏ ਨਕਦੀ ਚੋਰੀ ਕਰ ਕੇ ਲੈ ਗਏ। ਉਨ੍ਹਾਂ ਪੁਲਿਸ ਤੋਂ ਸੀਸੀ ਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰਨ ਅਤੇ ਜਲਦੀ ਚੋਰਾਂ ਨੂੰ ਗਿ੍ਫਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਤਿੰਨ ਵਿਅਕਤੀਆਂ ਨੇ ਰਾਤ 11 ਵਜੇ ਤੋਂ ਸਵੇਰ ਦੇ ਦੋ ਵਜੇ ਤੱਕ ਇਸ ਘਟਨਾ ਨੂੰ ਅੰਜਾਮ ਦਿੱਤਾ।

    ਇਸ ਬਾਰੇ ਸੂਚਨਾ ਮਿਲਣ ਮਗਰੋਂ ਮੌਕੇ ’ਤੇ ਪੁੱਜੀ ਪੁਲਿਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗਿ੍ਫਤਾਰ ਕਰ ਕੇ ਚੋਰੀ ਕੀਤਾ ਗਿਆ ਸਾਮਾਨ ਬਰਾਮਦ ਕਰ ਲਿਆ ਜਾਵੇਗਾ। 

    RELATED ARTICLES

    Most Popular

    Recent Comments