HomePunjabi Newsਮੁੱਖ ਮੰਤਰੀ ਭਗਵੰਤ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਿੱਲੀ ਚੋਣਾਂ ’ਚ ਹੋਈ...

ਮੁੱਖ ਮੰਤਰੀ ਭਗਵੰਤ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਿੱਲੀ ਚੋਣਾਂ ’ਚ ਹੋਈ ਸਰਗਰਮ

ਘਰ-ਘਰ ਜਾ ਕੇ ਪਾਰਟੀ ਉਮੀਦਵਾਰਾਂ ਦੇ ਹੱਕ ’ਚ ਕਰ ਰਹੇ ਹਨ ਚੋਣ ਪ੍ਰਚਾਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਲਈ ਆਉਂਦੀ 5 ਫਰਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ। ਜਿਸ ਦੇ ਚਲਦਿਆਂ ਚੋਣ ਪ੍ਰਚਾਰ ਲਈ ਆਮ ਆਦਮੀ ਪਾਰਟੀ ਵੱਲੋਂ ਲੰਘੇ ਦਿਨੀਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਸੀ। ਇਸ ਸੂਚੀ ਵਿਚ ਬੇਸ਼ੱਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਨਾਮ ਸ਼ਾਮਲ ਨਹੀਂ ਹੈ, ਪਰ ਉਹ ਫਿਰ ਵੀ ਦਿੱਲੀ ਚੋਣਾਂ ’ਚ ਪ੍ਰਚਾਰ ਦੀ ਕਮਾਂਡ ਸੰਭਾਲ ਰਹੇ ਹਨ ਅਤੇ ਪਿਛਲੇ ਕਈ ਦਿਨਾਂ ਤੋਂ ਦਿੱਲੀ ’ਚ ਸਰਗਰਮੀ ਨਾਲ ਚੋਣ ਪ੍ਰਚਾਰ ਕਰ ਰਹੇ ਹਨ।

ਡਾ. ਗੁਰਪ੍ਰੀਤ ਕੌਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਘਰ-ਘਰ ਜਾ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਉਹ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕੀਤੇ ਗਏ ਚੰਗੇ ਕੰਮਾਂ ਸਬੰਧੀ ਦੱਸ ਕੇ ਲੋਕਾਂ ਨੂੰ ਪਾਰਟੀ ਨਾਲ ਜੋੜ ਰਹੇ ਹਨ। ‘ਆਪ’ ਉਮੀਦਵਾਰਾਂ ਨੂੰ ਆਸ ਹੈ ਕਿ ਉਨ੍ਹਾਂ ਦੇ ਪ੍ਰਚਾਰ ਨਾਲ ਪਾਰਟੀ ਨੂੰ ਜ਼ਰੂਰ ਫਾਇਦਾ ਮਿਲੇਗਾ। ਜ਼ਿਕਰਯੋਗ ਹੈ ਕਿ ਡਾ. ਗੁਰਪ੍ਰੀਤ ਕੌਰ ਲੋਕ ਸਭਾ ਚੋਣਾਂ 2024 ਦੌਰਾਨ ਵੀ ਚੋਣ ਪ੍ਰਚਾਰ ਕਰ ਚੁੱਕੇ ਹਨ।

RELATED ARTICLES

Most Popular

Recent Comments