ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਆਈਆ ਸਾਹਮਣੇ

ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਚਰਚਾ ਕਾਰਨ ਪੰਜਾਬ ਕਾਂਗਰਸ ਵਿੱਚ ਹਲਚਲ ਮਚੀ ਹੋਈ ਹੈ। ਕਈ ਨੇਤਾਵਾਂ ਦਾ ਮੰਨਣਾ ਹੈ ਕਿ ਇਸ ਕਾਰਨ ਕਾਂਗਰਸ ਵਿੱਚ ਵਿਵਾਦ ਵਧ ਰਿਹਾ ਹੈ। ਪਰ ਇਸ ਦੌਰਾਨ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕੈਬਨਿਟ ਵਿੱਚ ਫੇਰਬਦਲ ਦੀਆਂ ਸਾਰੀਆਂ ਅਟਕਲਾਂ ਦਾ ਅੰਤ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਹੈ ਕਿ ਫਿਲਹਾਲ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਕੋਈ ਯੋਜਨਾ ਨਹੀਂ ਹੈ। ਜਦੋਂ ਵੀ ਕੋਈ ਫੇਰਬਦਲ ਹੋਵੇਗਾ ਢੁਕਵੇਂ ਸਮੇਂ ਤੇ ਹੀ ਹੋਵੇਗਾ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਹਾਲ ਹੀ ਵਿੱਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਇੱਕ ਰੋਜ਼ਾ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇਗੀ।

MUST READ