ਮੁੱਖ ਮੰਤਰੀ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਦਿੱਤਾ ਅਲਟੀਮੇਟਮ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਚਲਦੇ ਪੁਰਾਣੀ ਕਾਂਗਰਸ ਸਰਕਾਰ ਦੇ ਮੰਤਰੀਆਂ ਤੇ ਹੌਲੀ ਹੌਲੀ ਸ਼ਿਕੰਜਾ ਕਸਿਆ ਜਾ ਰਿਹਾ ਹੈ। ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵੀ ਕਾਰਵਾਈ ਦੇ ਬੱਦਲ ਮੰਡਰਾ ਰਹੇ ਹਨ। ਪਿਛਲੇ ਦਿਨੀ ਚਰਨਜੀਤ ਚੰਨੀ ਨੇ ਆਪਣੇ ਉੱਤੇ ਲੱਗੇ ਇਲਜਾਮਾਂ ਕਰਕੇ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਅਰਦਾਸ ਕੀਤੀ ਸੀ। ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਨਵੀਂ ਚਰਚਾ ਛੇੜ ਦਿੱਤੀ ਹੈ।