ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਤਿਹਾਸਕ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਨਵੇਂ ਬਣੇ ਸਬ-ਡਿਵੀਜ਼ਨਲ ਹਸਪਤਾਲ ਦਾ ਰਸਮੀ ਤੌਰ ‘ਤੇ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਇੱਕੋ ਮਕਸਦ ਹੈ ਕਿ ਸੂਬੇ ਦਾ ਕੋਈ ਵੀ ਵਿਅਕਤੀ ਇਲਾਜ ਪੱਖੋਂ ਵਾਂਝਾ ਨਾ ਰਹੇ।




ਪੰਜਾਬੀਆਂ ਨੂੰ ਸਿਹਤ ਪੱਖੋਂ ਮਿਆਰੀ ਸਹੂਲਤਾਂ ਪ੍ਰਦਾਨ ਕਰਵਾਉਣਾ ਸਾਡੀ ਜ਼ਿੰਮੇਵਾਰੀ ਹੈ। ਜਿਸ ਨੂੰ ਅਸੀਂ ਤਨਦੇਹੀ ਨਾਲ ਨਿਭਾ ਰਹੇ ਹਾਂ। ਇਸਦੇ ਨਾਲ ਹੀ ਸ੍ਰੀ ਚਮਕੌਰ ਸਾਹਿਬ ਦੇ ਬੇਲਾ-ਬਹਿਰਾਮ ਪੁਰ ਵਿਖੇ ਰੱਖੀ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਸੀਐਮ ਨੇ ਕਿਹਾ ਕਿ ਲੋਕਾਂ ਲਈ ਸਰਕਾਰ ਵੱਲੋਂ ਲੋਕ ਪੱਖੀ ਕੰਮ ਕੀਤੇ ਜਾ ਰਹੇ ਹਨ।



ਮੋਰਿੰਡਾ ਵਿਖੇ 2 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਕਮਿਊਨਟੀ ਸਿਹਤ ਕੇਂਦਰ ਦਾ ਵੀ ਵਰਚੁਅਲੀ ਨੀਂਹ ਪੱਥਰ ਰੱਖਿਆ। ਸੂਬਾ ਵਾਸੀਆਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ, ਜਿਸ ਨੂੰ ਅਸੀਂ ਤਨਦੇਹੀ ਨਾਲ ਨਿਭਾ ਰਹੇ ਹਾਂ। ਮੁੱਖ ਮੰਤਰੀ ਨੇ SMET ਬੱਸ ਨੂੰ ਹਰੀ ਝੰਡੀ ਦਿਖਾ ਕੇ ਲੋਕ ਅਰਪਿਤ ਕੀਤਾ।
