Sunday, July 7, 2024
HomePunjabi NewsLiberal Breakingਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ...

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਕੀਤੀ ਖਾਸ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਝੋਨੇ ਦੇ ਸੀਜ਼ਨ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ। ਮੁੱਖ ਮੰਤਰੀ ਮਾਨ ਨੇ ਇਸ ਦੀ ਜਾਣਕਾਰੀ ਐਕਸ ਅਕਾਊਂਟ ਤੇ ਪੋਸਟ ਪਾ ਕੇ ਸਾਂਝੀ ਕੀਤੀ ਜਿਸ ਵਿੱਚ ਉਹਨਾਂ ਨੇ ਲਿਖਿਆ ਕਿ 11 ਜੂਨ ਤੋਂ ਝੋਨੇ ਦੇ ਸੀਜ਼ਨ ਲਈ ਨਹਿਰੀ ਪਾਣੀ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ। ਨਹਿਰਾਂ ਦੀ ਸਫਾਈ ਦਾ ਕੰਮ ਵੀ ਮੁਕਮੰਲ ਹੋ ਗਿਆ ਹੈ ।

ਮੇਰੀ ਕਿਸਾਨ ਵੀਰਾਂ ਨੂੰ ਅਪੀਲ ਹੈ ਕਿ ਇਸ ਵਾਰ ਨਹਿਰਾਂ, ਕੱਸੀਆਂ ਤੇ ਸੂਏ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰੀਏ ਤਾਂ ਜੋ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕੇ। ਮੈਂਨੂੰ ਉਮੀਦ ਹੈ ਕਿ ਇਸ ਵਾਰ ਖੇਤਾਂ ਨੂੰ ਨਹਿਰੀ ਪਾਣੀ ਮਿਲਣ ਦਾ ਇੱਕ ਰਿਕਾਰਡ ਕਾਇਮ ਹੋਵੇਗਾ।

RELATED ARTICLES

Most Popular

Recent Comments