More
    HomePunjabi Newsਭਾਜਪਾ ਆਗੂ ਵੱਲੋਂ ਸਿੱਖ ਪੁਲਿਸ ਅਫ਼ਸਰ ਨੂੰ ਖਾਲਿਸਤਾਨੀ ਕਹੇ ਜਾਣ ’ਤੇ ਮੁੱਖ...

    ਭਾਜਪਾ ਆਗੂ ਵੱਲੋਂ ਸਿੱਖ ਪੁਲਿਸ ਅਫ਼ਸਰ ਨੂੰ ਖਾਲਿਸਤਾਨੀ ਕਹੇ ਜਾਣ ’ਤੇ ਮੁੱਖ ਮੰਤਰੀ ਮਾਨ ਨੇ ਚੁੱਕੇ ਸਵਾਲ

    ਕਿਹਾ : ਭਾਜਪਾ ਲੀਡਰਸ਼ਿਪ ਸਮੁੱਚੀ ਸਿੱਖ ਕੌਮ ਕੋਲੋਂ ਮੰਗੇ ਮੁਆਫ਼ੀ

    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਛਮੀ ਬੰਗਾਲ ’ਚ ਸਿੱਖ ਅਫ਼ਸਰ ਨੂੰ ਇਕ ਭਾਜਪਾ ਆਗੂ ਵੱਲੋਂ ਖਾਲਿਸਤਾਨੀ ਕਹੇ ਜਾਣ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੁੱਤਾਂ ਨੇ ਦੇਸ਼ ਦੀ ਅਜ਼ਾਦੀ ਤੋਂ ਲੈ ਕੇ ਦੇਸ਼ ਦੀਆਂ ਸਰਹੱਦੀ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਪ੍ਰੰਤੂ ਫਿਰ ਵੀ ਭਾਜਪਾ ਆਗੂ ਵੱਲੋਂ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਸਿੱਖ ਅਫ਼ਸਰਾਂ ਨੂੰ ਦੇਸ਼ ਵਿਰੋਧੀ ਦੱਸਿਆ ਜਾ ਰਿਹਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ।

    ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੱਛਮੀ ਬੰਗਾਲ ਦੇ ਭਾਜਪਾ ਆਗੂ ਨੇ ਅਜਿਹਾ ਕਰਕੇ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਖਾਸ ਕਰਕੇ ਸਿੱਖ ਕੌਮ ਦਾ ਘੋਰ ਨਿਰਾਦਰ ਕੀਤਾ ਹੈ, ਜਿਸ ਬਦਲੇ ਸਮੁੱਚੀ ਭਾਜਪਾ ਲੀਡਰਸ਼ਿਪ ਨੂੰ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਧਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੰਦੇਸ਼ਖਾਲੀ ਜਾ ਰਹੇ ਭਾਜਪਾ ਆਗੂ ਦੀ ਵੀਡੀਓ ਸ਼ੇਅਰ ਕੀਤੀ ਹੈ। ਜਿਸ ’ਚ ਭਾਜਪਾ ਆਗੂ ਇਕ ਆਈਪੀਐਸ ਅਫ਼ਸਰ ਨੂੰ ਖਾਲਿਸਤਾਨੀ ਕਹਿ ਰਿਹਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਮਮਤਾ ਬੈਨਰਜੀ ਨੇ ਲਿਖਿਆ ਕਿ ਭਾਜਪਾ ਨੇ ਬੇਸ਼ਰਮੀ ਦੀਆਂ ਸਭ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਨੂੰ ਹਰ ਪਗੜੀ ਪਹਿਨਣ ਵਾਲਾ ਵਿਅਕਤੀ ਖਾਲਿਸਤਾਨੀ ਲਗਦਾ ਹੈ।

    RELATED ARTICLES

    Most Popular

    Recent Comments